[gtranslate]

ਪੰਜਾਬ ‘ਚ ਸ਼ਹੀਦਾਂ ਦੇ ਨਾਮ ‘ਤੇ ਰੱਖੇ ਜਾਣਗੇ ਸਕੂਲਾਂ ਦੇ ਨਾਮ, ਮੰਤਰੀ ਬੈਂਸ ਨੇ ਕਿਹਾ- ‘ਆਜ਼ਾਦੀ ਸੰਘਰਸ਼ ‘ਚ 80 ਫੀਸਦੀ ਪੰਜਾਬੀਆਂ ਨੇ ਦਿੱਤੀਆਂ ਕੁਰਬਾਨੀਆਂ’

government schools will be named

ਪੰਜਾਬ ਸਰਕਾਰ ਨੇ ਹੁਣ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦਾ ਨਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ‘ਤੇ ਰੱਖਣ ਦਾ ਫੈਸਲਾ ਕੀਤਾ ਹੈ। ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ਵਿੱਚ 80 ਫੀਸਦੀ ਤੋਂ ਵੱਧ ਪੰਜਾਬੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਵੱਡੀ ਗਿਣਤੀ ਪੰਜਾਬੀਆਂ ਨੇ ਸਰਹੱਦਾਂ ਦੀ ਰਾਖੀ ਕਰਦਿਆਂ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ 75ਵੇਂ ਸੁਤੰਤਰਤਾ ਦਿਵਸ ਅੰਮ੍ਰਿਤ ਮਹੋਤਸਵ ਮੌਕੇ ਸਰਕਾਰੀ ਸਕੂਲਾਂ ਦਾ ਨਾਂ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਂ ’ਤੇ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਬਾਰੇ ਪਤਾ ਲੱਗ ਸਕੇ।

ਜਿਨ੍ਹਾਂ ਸਕੂਲਾਂ ਦੇ ਨਾਂ ਸ਼ਹੀਦਾਂ/ਆਜ਼ਾਦੀ ਘੁਲਾਟੀਆਂ ਦੇ ਨਾਂ ’ਤੇ ਰੱਖੇ ਜਾਣਗੇ, ਉਨ੍ਹਾਂ ਲਈ ਪਿੰਡ ਦੀ ਪੰਚਾਇਤ ਅਤੇ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਮਤਾ ਪਾਸ ਕਰਕੇ ਸ਼ਹੀਦਾਂ/ਅਜ਼ਾਦੀ ਘੁਲਾਟੀਆਂ ਦੇ ਜੀਵਨੀ ਨੋਟਸ ਅਤੇ ਉਨ੍ਹਾਂ ਦੀ ਸ਼ਹਾਦਤ ਸਬੰਧੀ ਸਰਕਾਰ ਵੱਲੋਂ ਦਿੱਤੇ ਗਏ ਮੈਡਲ ਦੀ ਜਾਣਕਾਰੀ ਅਗਲੇ ਇੱਕ ਮਹੀਨੇ ਵਿੱਚ ਸਕੂਲ ਪ੍ਰਿੰਸੀਪਲ ਰਾਹੀਂ ਸਟੇਟ ਹੈੱਡ ਕੁਆਟਰ ਨੂੰ ਭੇਜੀ ਜਾਵੇਗੀ।

Leave a Reply

Your email address will not be published. Required fields are marked *