ਪੰਜਾਬ ਦੇ ਮਾਲ ਅਧਿਕਾਰੀ (ਤਹਿਸੀਲਦਾਰ) ਮੰਗਲਵਾਰ ਸਵੇਰੇ ਜਨਤਕ ਛੁੱਟੀ ‘ਤੇ ਚਲੇ ਗਏ ਸਨ। ਤਹਿਸੀਲਾਂ ਵਿੱਚ ਰਜਿਸਟਰੀ ਅਤੇ ਜਾਇਦਾਦ ਨਾਲ ਸਬੰਧਿਤ ਸੇਵਾਵਾਂ ਦਾ ਮੁਆਇਨਾ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਖਰੜ, ਬਨੂੜ ਅਤੇ ਜ਼ੀਰਕਪੁਰ ਦੀਆਂ ਤਹਿਸੀਲਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸੀਐਮ ਮਾਨ ਨੇ ਸਖ਼ਤ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਜੇਕਰ ਮਾਲ ਅਧਿਕਾਰੀ ਸ਼ਾਮ 5 ਵਜੇ ਤੱਕ ਡਿਊਟੀ ‘ਤੇ ਨਹੀਂ ਪਰਤਦੇ ਤਾਂ ਉਨ੍ਹਾਂ ਨੂੰ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਹੁਕਮ ਅਨੁਸਾਰ ਪੰਜ ਵਜੇ ਤੋਂ ਬਾਅਦ ਡਿਊਟੀ ’ਤੇ ਨਾ ਪਰਤਣ ਵਾਲੇ ਮਾਲ ਅਧਿਕਾਰੀ ਆਪਣੇ ਆਪ ਨੂੰ ਮੁਅੱਤਲ ਸਮਝਣ। ਚਿਤਾਵਨੀ ਦੇ ਬਾਵਜੂਦ ਕੰਮ ‘ਤੇ ਨਾ ਪਰਤਣ ਵਾਲੇ 14 ਤਹਿਸੀਲਦਾਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।