28 ਸਾਲ ਪੁਰਾਣੀ ਦੋਸਤੀ ਰਿਸ਼ਤੇਦਾਰੀ ਵਿੱਚ ਬਦਲਣ ਤੋਂ ਪਹਿਲਾਂ ਹੀ ਇੱਕ ਵਿਅਕਤੀ ਨੇ ਅਜਿਹਾ ਚੰਨ ਚਾੜਿਆ ਹੈ ਕਿ ਮਾਮਲਾ ਜਾਣ ਤੁਸੀਂ ਵੀ ਹੈਰਾਨ ਰਹਿ ਜਾਓਗੇ, ਦਰਅਸਲ ਇੱਕ 10 ਜਵਾਕਾਂ ਦਾ ਪਿਓ ਆਪਣੀ ਹੀ ਹੋਣ ਵਾਲੀ ਕੁੜਮਣੀ ਤੇ 7 ਜਵਾਕਾਂ ਦੇ ਮਾਂ ਨੂੰ ਲੈ ਕੇ ਫਰਾਰ ਹੋ ਗਿਆ ਹੈ। ਮਾਮਲਾ ਸਾਹਮਣੇ ਆਉਣ ਮਗਰੋਂ ਐਸਪੀ ਦੇ ਹੁਕਮਾਂ ’ਤੇ ਪੁਲਿਸ ਨੇ ਐਫਆਈਆਰ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਹ ਮਾਮਲਾ ਕਾਸਗੰਜ ਇਲਾਕੇ ਤੋਂ ਸਾਹਮਣੇ ਆਇਆ ਹੈ। ਰਿਪੋਰਟਾਂ ਮੁਤਾਬਿਕ ਵਿਅਕਤੀ ਨੇ ਦੋ ਮਹੀਨੇ ਪਹਿਲਾਂ ਹੀ ਆਪਣੇ ਮੁੰਡੇ ਦਾ ਵਿਆਹ ਤੈਅ ਕੀਤਾ ਸੀ।ਕੁੜੀ ਦੇ ਪਿਤਾ ਨੇ ਦੱਸਿਆ ਕਿ ਉਹ ਮਜ਼ਦੂਰੀ ਕਰਦਾ ਹੈ। ਉਸ ਦਾ ਦੋਸਤ ਈ-ਰਿਕਸ਼ਾ ਚਲਾਉਂਦਾ ਹੈ। ਕੁੜੀ ਦੇ ਪਿਤਾ ਨੇ ਕਿਹਾ ਕਿ ਅਸੀਂ 28 ਸਾਲਾਂ ਤੋਂ ਦੋਸਤ ਹਾਂ। ਕੁੜੀ ਦੇ ਪਿਤਾ ਨੇ ਕਿਹਾ ਕਿ ਮੁੰਡੇ ਦੇ ਪਿਤਾ ਨੇ ਦੋ ਮਹੀਨੇ ਪਹਿਲਾਂ ਹੀ ਆਪਣੇ ਪੁੱਤ ਭੇਜਿਆ ਸੀ ਜੋ ਅਸੀਂ ਸਵੀਕਾਰ ਕੀਤਾ ਸੀ ਪਰ ਹੁਣ ਰਿਸ਼ਤਾ ਤੈਅ ਹੋਣ ਮਗਰੋਂ ਉਨ੍ਹਾਂ ਦਾ ਦੋਸਤ ਕੁੜੀ ਦੀ ਮਾਂ ਨੂੰ ਲੈ ਕੇ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਭਾਲ ਸ਼ੁਰੂ ਕਰ ਦਿੱਤੀ ਹੈ।
