[gtranslate]

ਜ਼ਿੰਦਗੀ ਦੀ ਜੰਗ ਹਾਰੇ ਗਰੁੱਪ ਕੈਪਟਨ ਵਰੁਣ ਸਿੰਘ, CDS ਬਿਪਿਨ ਰਾਵਤ ਦੇ ਨਾਲ ਹੈਲੀਕਾਪਟਰ ਹਾਦਸੇ ‘ਚ ਹੋਏ ਸੀ ਜ਼ਖ਼ਮੀ

group captain varun singh

ਤਾਮਿਲਨਾਡੂ ਦੇ ਕੂਨੂਰ ‘ਚ ਹੈਲੀਕਾਪਟਰ ਹਾਦਸੇ ‘ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਹੈ। 8 ਦਸੰਬਰ ਨੂੰ, ਸੀਡੀਐਸ ਬਿਪਿਨ ਰਾਵਤ ਦਾ ਹੈਲੀਕਾਪਟਰ ਤਾਮਿਲਨਾਡੂ ਦੇ ਕੂਨੂਰ ਵਿੱਚ ਕਰੈਸ਼ ਹੋ ਗਿਆ ਸੀ। ਇਸ ਹਾਦਸੇ ‘ਚ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਜਾਨ ਚਲੀ ਗਈ ਸੀ। ਇਸ ਹਾਦਸੇ ਵਿੱਚ ਵਰੁਣ ਸਿੰਘ ਹੀ ਬਚਿਆ ਸੀ। ਪਰ ਬੁੱਧਵਾਰ ਨੂੰ ਉਹ ਜ਼ਿੰਦਗੀ ਦੀ ਲੜਾਈ ਹਾਰ ਗਏ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।

ਸੱਤ ਦਿਨਾਂ ਤੱਕ ਸੰਘਰਸ਼ ਕਰਨ ਤੋਂ ਬਾਅਦ, ਬੰਗਲੌਰ ਦੇ ਇੱਕ ਹਸਪਤਾਲ ਵਿੱਚ ਬੁੱਧਵਾਰ ਨੂੰ ਕੈਪਟਨ ਵਰੁਣ ਸਿੰਘ ਸ਼ਹੀਦ ਹੋ ਗਏ ਹਨ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰ ਕਿਹਾ ਕਿ, “ਭਾਰਤੀ ਹਵਾਈ ਸੈਨਾ ਨੂੰ ਇਹ ਦੱਸਦੇ ਹੋਏ ਬਹੁਤ ਦੁੱਖ ਹੋ ਰਿਹਾ ਹੈ ਕਿ ਬਹਾਦਰ ਗਰੁੱਪ ਕੈਪਟਨ ਦਾ ਅੱਜ ਇਲਾਜ ਦੌਰਾਨ ਦਿਹਾਂਤ ਹੋ ਗਿਆ ਹੈ। 8 ਦਸੰਬਰ 2021 ਨੂੰ ਹੋਏ ਹਾਦਸੇ ‘ਚ ਉਹ ਇਕੱਲੇ ਬਚੇ ਸੀ। ਭਾਰਤੀ ਹਵਾਈ ਸੈਨਾ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਦੁਖੀ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।”

Likes:
0 0
Views:
511
Article Categories:
India News

Leave a Reply

Your email address will not be published. Required fields are marked *