[gtranslate]

ਵੀਡੀਓ : ਨਸ਼ਿਆਂ ਨੂੰ ਲੈ ਕੇ ਬੇਬਾਕ ਬੋਲੇ ਗੁੱਗੂ ਗਿੱਲ, ਕਿਹਾ – “ਸਰਕਾਰ ਤੇ ਪੁਲਿਸ ਇਕੱਲੀ ਨਸ਼ਾ ਨਹੀਂ ਕਰ ਸਕਦੀ ਖ਼ਤਮ”

guggu gill associated anti drug campaign

ਪੰਜਾਬੀ ਅਦਾਕਾਰ ਗੁੱਗੂ ਗਿੱਲ ਹੁਣ ਪੰਜਾਬ ਸਰਕਾਰ ਅਤੇ ਪੁਲਿਸ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਿਲ ਹੋ ਗਏ ਹਨ। ਉਨ੍ਹਾਂ ਇੱਕ ਵੀਡੀਓ ਜਾਰੀ ਕਰਕੇ ਲੋਕਾਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਨਸ਼ਾ ਮਾੜਾ ਹੁੰਦਾ ਹੈ ਪਰ ਚਿੱਟੇ ਦੇ ਨਸ਼ੇ ਨੇ ਘਰ ਉਜਾੜ ਕੇ ਰੱਖ ਦਿੱਤੇ ਹਨ।

ਗੁੱਗੂ ਗਿੱਲ ਨੇ ਕਿਹਾ ਕਿ ਚਿੱਟੇ ਦੇ ਨਸ਼ੇ ਨੇ ਪੰਜਾਬ ਦੀਆਂ ਧੀਆਂ ਭੈਣਾਂ ਦੀ ਚੁੰਨੀ ਦਾ ਰੰਗ ਚਿੱਟਾ ਕਰ ਦਿੱਤਾ ਹੈ। ਇਸ ਨਸ਼ੇ ਤੋਂ ਬਚਣਾ ਬਹੁਤ ਜ਼ਰੂਰੀ ਹੈ। ਪਰ ਕੋਈ ਵੀ ਸਰਕਾਰ ਜਾਂ ਪੁਲਿਸ ਅਜਿਹੀ ਲੜਾਈ ਇਕੱਲੇ ਨਹੀਂ ਲੜ ਸਕਦੀ ਜਦੋਂ ਤੱਕ ਲੋਕ ਉਨ੍ਹਾਂ ਦੇ ਨਾਲ ਨਹੀਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਅਤੇ ਸਰਕਾਰ ਦਾ ਸਾਥ ਦੇਣ, ਤਾਂ ਜੋ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕੇ।

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਵੀ ਹਾਲ ਹੀ ਵਿੱਚ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦਾ ਸਮਰਥਨ ਕਰਦੇ ਹੋਏ ਇੱਕ ਵੀਡੀਓ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਵਧਣ ਕਾਰਨ ਅਪਰਾਧ ਵੀ ਵੱਧ ਰਹੇ ਹਨ। ਉਨ੍ਹਾਂ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਮੁਹਿੰਮ ਦਾ ਸਮਰਥਨ ਕਰਨ ਦੀ ਵੀ ਅਪੀਲ ਕੀਤੀ ਹੈ।

Leave a Reply

Your email address will not be published. Required fields are marked *