ਪੂਰੀ ਦੁਨੀਆ ਇਸ ਸਮੇਂ ਕੋਰੋਨਾ ਮਹਾਂਮਾਰੀ ਦੇ ਨਾਲ ਜੂਝ ਰਹੀ ਹੈ। ਭਾਰਤ ਵਿੱਚ ਵੀ ਕੋਰੋਨਾ ਦੀ ਦੂਜੀ ਲਹਿਰ ਨੇ ਤਬਾਹੀ ਮਚਾਈ ਹੈ। ਕੋਰੋਨਾ ਦੀ ਦੂਜੀ ਲਹਿਰ ਦੌਰਾਨ ਭਾਰਤ ਦੇ ਹਰ ਸੂਬੇ ਵਿੱਚ ਹਲਾਤ ਕਾਫੀ ਖਰਾਬ ਹੋ ਗਏ ਸੀ। ਅਜੇ ਵੀ ਕੋਰੋਨਾ ਵਾਇਰਸ ਦੇ ਕਾਰਨ ਹਰ ਰੋਜ਼ ਲੱਖਾਂ ਲੋਕ ਦੇਸ਼ ‘ਚ ਸੰਕਰਮਿਤ ਹੋ ਰਹੇ ਹਨ। ਕਿੰਨੇ ਹੀ ਲੋਕ ਇਸ ਕਾਰਨ ਆਪਣੀ ਜਾਨ ਵੀ ਗਵਾ ਚੁੱਕੇ ਹਨ। ਇਸ ਦੌਰਾਨ ਹਰ ਦੇਸ਼ ‘ਚ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਅਭਿਆਨ ਵੀ ਜਾਰੀ ਹੈ। ਹਰ ਕੋਈ ਲੋਕਾਂ ਨੂੰ ਆਪਣੇ ਆਪਣੇ ਤਰੀਕਿਆਂ ਨਾਲ ਜਾਗਰੂਕ ਕਰ ਰਿਹਾ ਹੈ ਤਾਂ ਜੋ ਹਰ ਕੋਈ ਕੋਰੋਨਾ ਵੈਕਸੀਨ ਲਗਵਾ ਕੇ ਕੋਵਿਡ ਤੋਂ ਬੱਚ ਸਕੇ।
ਜਿੱਥੇ ਭਾਰਤ ਵਿੱਚ ਸਰਕਾਰਾਂ, ਅਤੇ ਬਾਲੀਵੁੱਡ ਸਿਤਾਰੇ ਇਸ ਸੰਬੰਧੀ ਜਾਣਕਾਰੀ ਦੇ ਰਹੇ ਹਨ ਅਤੇ ਲੋਕਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਉੱਥੇ ਹੀ ਪੰਜਾਬੀ ਸਿਤਾਰੇ ਵੀ ਪਿੱਛੇ ਨਹੀਂ ਹਨ ਉਹ ਵੀ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਤਾਂ ਕੇ ਲੋਕ ਇਸ ਪ੍ਰਤੀ ਜਾਗਰੂਕ ਹੋਣ। ਪੰਜਾਬੀ ਫਿਲਮ ਇੰਡਸਟਰੀ ਦੇ ਦਿੱਗਜ਼ ਅਦਾਕਾਰ ਗੁੱਗੂ ਗਿੱਲ ਨੇ ਵੀ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾਉਣ ਤੋਂ ਬਾਅਦ ਆਪਣੀ ਤਸਵੀਰ ਸਾਂਝੀ ਕੀਤੀ ਹੈ। ਉਨ੍ਹਾਂ ਫੇਸਬੁੱਕ ‘ਤੇ ਪੋਸਟ ਸਾਂਝੀ ਕਰਦਿਆਂ ਲਿਖਿਆ, ਅੱਜ ਮੈਂ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਗਵਾ ਲਈ ਹੈ…..ਤੁਸੀਂ ਸਾਰੇ ਵੀ ਆਪਣੀ ‘ਤੇ ਪਰਿਵਾਰ ਦੀ ਵੈਕਸਿਨੇਸ਼ਨ ਜ਼ਰੂਰ ਕਰਵਾਓ…!