ਮੁੰਬਈ ਦੇ ਡੀਵਾਈ ਪਾਟਿਲ ਸਟੇਡੀਅਮ ਵਿੱਚ ਖੇਡੇ ਗਏ ਆਈਪੀਐਲ 2022 ਦੇ 35ਵੇਂ ਮੈਚ ਵਿੱਚ ਗੁਜਰਾਤ ਟਾਈਟਨਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 8 ਦੌੜਾਂ ਨਾਲ ਹਰਾ ਦਿੱਤਾ ਹੈ। ਜਦੋਂ ਆਂਦਰੇ ਰਸਲ ਅਤੇ ਉਮੇਸ਼ ਯਾਦਵ ਕ੍ਰੀਜ਼ ‘ਤੇ ਸਨ ਤਾਂ ਅਜਿਹਾ ਲੱਗ ਰਿਹਾ ਸੀ ਕਿ ਕੋਲਕਾਤਾ ਮੈਚ ਜਿੱਤ ਲਵੇਗਾ ਪਰ ਆਖਰੀ ਓਵਰ ‘ਚ ਅਲਜ਼ਾਰੀ ਜੋਸੇਫ ਨੇ ਰਸਲ ਨੂੰ ਆਊਟ ਕਰਕੇ ਮੈਚ ਦਾ ਰੁਖ ਬਦਲ ਦਿੱਤਾ।
ਗੁਜਰਾਤ ਟਾਈਟਨਜ਼ ਨੇ ਪਹਿਲਾਂ ਖੇਡਦਿਆਂ 20 ਓਵਰਾਂ ਵਿੱਚ 9 ਵਿਕਟਾਂ ‘ਤੇ 156 ਦੌੜਾਂ ਬਣਾਈਆਂ ਸਨ। ਜਵਾਬ ‘ਚ ਕੋਲਕਾਤਾ ਨਾਈਟ ਰਾਈਡਰਜ਼ ਨਿਰਧਾਰਤ ਓਵਰਾਂ ‘ਚ 8 ਵਿਕਟਾਂ ‘ਤੇ 148 ਦੌੜਾਂ ਹੀ ਬਣਾ ਸਕੀ। ਇਸ ਸੀਜ਼ਨ ਵਿੱਚ ਗੁਜਰਾਤ ਦੀ ਇਹ ਛੇਵੀਂ ਜਿੱਤ ਹੈ। ਇਸ ਦੇ ਨਾਲ ਹੀ ਕੋਲਕਾਤਾ ਦੀ ਅੱਠ ਮੈਚਾਂ ਵਿੱਚ ਇਹ ਪੰਜਵੀਂ ਹਾਰ ਹੈ।