[gtranslate]

ਗੁਰਦੁਆਰਾ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋ ਗੁਨੀਵ ਮਜੀਠੀਆ ਨੇ ਸ਼ੁਰੂ ਕੀਤਾ ਚੋਣ ਪ੍ਰਚਾਰ

guneev majithia started election campaign

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ‘ਚ ਹਲਚਲ ਤੇਜ਼ ਹੋ ਗਈ ਹੈ। ਉੱਥੇ ਹੀ ਵਿਧਾਨ ਸਭਾ ਹਲਕਾ ਮਜੀਠਾ ਤੋਂ ਲਗਾਤਾਰ ਤਿੰਨ ਵਾਰ ਜੇਤੂ ਰਹੇ ਬਿਕਰਮ ਸਿੰਘ ਮਜੀਠੀਆ ਨੇ ਇਸ ਵਾਰ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਨਾ ਲੜਨ ਦਾ ਫ਼ੈਸਲਾ ਕੀਤਾ ਹੈ ਜਿਸ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਦੀ ਧਰਮਪਤਨੀ ਗੁਨੀਵ ਮਜੀਠੀਆ ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜ ਰਹੇ ਨੇ ਜਿਸ ਦੇ ਚਲਦੇ ਉਹ ਆਪਣਾ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਏ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਨੀਵ ਮਜੀਠੀਆ ਨੇ ਕਿਹਾ ਕਿ ਉਹ ਮਜੀਠਾ ਹਲਕੇ ਦੇ ਵਾਸੀਆਂ ਨੂੰ ਆਪਣੇ ਬੱਚਿਆਂ ਵਾਂਗ ਹੀ ਪਿਆਰ ਕਰਨਗੇ ਅਤੇ ਉਨ੍ਹਾਂ ਦੀ ਦੇਖ ਰੇਖ ਕਰਨਗੇ ਇਸ ਦੇ ਨਾਲ ਉਨ੍ਹਾਂ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਮਜੀਠੇ ਤੋਂ ਪਹਿਲੀ ਵਾਰ ਚੋਣ ਮੈਦਾਨ ਵਿਚ ਉਤਰੇ ਹਨ ਉਨ੍ਹਾਂ ਦਾ ਸਿਆਸੀ ਸਫਰ ਵੀ ਇੱਥੋਂ ਹੀ ਸ਼ੁਰੂ ਹੁੰਦਾ ਹੈ  ਅਤੇ ਮਜੀਠਾ ਹਲਕੇ ਦੇ ਲੋਕਾਂ ਦੀ ਮਦਦ ਤੇ ਪਿਆਰ ਨਾਲ ਹੀ ਚੋਣ ਜਿੱਤਣਗੇ ਇਸਦੇ ਨਾਲ ਹੀ ਉਨਾਂ ਨੇ ਕਿਹਾ ਕਿ ਉਹ ਸਿਰਫ਼ ਮਜੀਠਾ ਹਲਕੇ ਵਿੱਚ ਹੀ ਆਪਣਾ ਚੋਣ ਪ੍ਰਚਾਰ ਕਰਨਗੇ।

ਦੱਸ ਦੇਈਏ ਕਿ ਬੀਤੇ ਦਿਨ ਵਿਧਾਨ ਸਭਾ ਹਲਕਾ ਮਜੀਠਾ ਤੋਂ ਲਗਾਤਾਰ ਤਿੰਨ ਵਾਰ ਵਿਧਾਇਕ ਰਹੇ ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੱਧੂ ਦੀ ਚੁਣੌਤੀ ਕਬੂਲ ਕਰਦਿਆਂ ਸਿਰਫ ਅੰਮ੍ਰਿਤਸਰ ਪੂਰਬੀ ਸੀਟ ਤੋਂ ਹੀ ਚੋਣ ਲੜਨ ਦਾ ਐਲਾਨ ਕੀਤਾ ਸੀ। ਜਿਸ ਕਾਰਨ ਉਨ੍ਹਾਂ ਦੀ ਪਤਨੀ ਗੁਨੀਵ ਕੌਰ ਮਜੀਠਾ ਹਲਕੇ ਤੋਂ ਚੋਣ ਲੜ ਰਹੇ ਹਨ।

Leave a Reply

Your email address will not be published. Required fields are marked *