ਨਿਊਜ਼ੀਲੈਂਡ ‘ਚ ਆਏ ਦਿਨ ਹੀ ਕੋਈ ਨਾ ਕੋਈ ਵਾਰਦਾਤ ਵਾਪਰ ਰਹੀ ਹੈ, ਤਾਜ਼ਾ ਮਾਮਲਾ ਆਕਲੈਂਡ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਾਰ ਫਿਰ ਗੋਲੀ ਚੱਲੀ ਹੈ। ਆਕਲੈਂਡ ਦੇ ਗਲੇਨ ਇਨਸ ਵਿੱਚ ਮੰਗਲਵਾਰ ਰਾਤ ਨੂੰ ਇੱਕ ਘਰ ‘ਤੇ ਗੋਲੀਆਂ ਚੱਲਣ ਤੋਂ ਬਾਅਦ ਦੋ ਵਾਹਨਾਂ ਨੂੰ ਨੁਕਸਾਨ ਪਹੁੰਚਿਆ ਹੈ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਰਾਤ ਕਰੀਬ 11.48 ਵਜੇ ਤਨਿਵਾ ਸੇਂਟ ‘ਤੇ ਵਾਪਰੀ ਸੀ। ਇਸ ਘਟਨਾ ਵਿੱਚ ਕੋਈ ਜ਼ਖਮੀ ਨਹੀਂ ਹੋਇਆ ਪਰ ਦੋ ਵਾਹਨ ਨੁਕਸਾਨੇ ਗਏ ਹਨ।
ਪੁਲਿਸ ਨੇ ਦੱਸਿਆ ਕਿ ਅਪਰਾਧੀ ਇੱਕ ਵਾਹਨ ਵਿੱਚ ਇਲਾਕੇ ‘ਚੋਂ ਭੱਜੇ ਸਨ। ਹਾਲਾਂਕਿ ਅਜੇ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਹਥਿਆਰਬੰਦ ਅਧਿਕਾਰੀ ਘਰ ਦੀ ਰਾਖੀ ਕਰ ਰਹੇ ਹਨ ਕਿਉਂਕਿ ਪੁਲਿਸ ਦੀ ਜਾਂਚ ਜਾਰੀ ਹੈ।