ਸ੍ਰੀ ਗੁਰੂ ਅਮਰਦਾਸ ਜੀ ਨੂੰ ਲੈ ਕੇ ਕੀਤੀ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਅਦਾਲਤ ਵੱਲੋਂ ਵੱਡਾ ਝੱਟਕਾ ਲੱਗਿਆ ਹੈ। ਅਦਾਲਤ ਨੇ ਗੁਰਦਾਸ ਮਾਨ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਇਸ ਦੇ ਚਲਦੇ ਗਾਇਕ ਗੁਰਦਾਸ ਮਾਨ ਦੀਆਂ ਮੁਸ਼ਕਿਲਾਂ ਵੀ ਵੱਧਦੀਆਂ ਨਜ਼ਰ ਆ ਰਹੀਆਂ ਹਨ। ਬੀਤੇ ਦਿਨ ਕੋਰਟ ‘ਚ ਸੁਣਵਾਈ ਤੋਂ ਬਾਅਦ ਅਦਾਲਤ ਨੇ ਫੈਂਸਲਾ ਨਹੀਂ ਸੁਣਾਇਆ ਸੀ। ਪਰ ਅੱਜ ਜੋ ਫੈਂਸਲਾ ਆਇਆ ਹੈ ਉਹ ਗੁਰਦਾਸ ਮਾਨ ਦੇ ਖਿਲਾਫ ਹੈ।
ਵਰਣਨਯੋਗ ਹੈ ਕਿ ਕੁੱਝ ਦਿਨ ਪਹਿਲਾਂ, ਇੱਕ ਪ੍ਰੋਗਰਾਮ ਦੌਰਾਨ, ਗੁਰਦਾਸ ਮਾਨ ਨੇ ਸਾਈ ਲਾਡੀ ਸ਼ਾਹ ਨੂੰ ਸ਼੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਉਸ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਤਾਂ ਸਿੱਖ ਜਥੇਬੰਦੀਆਂ ਨੇ ਇਸ ਦਾ ਸਖਤ ਵਿਰੋਧ ਕੀਤਾ। ਹਾਲਾਂਕਿ ਕਿ ਗੁਰਦਾਸ ਮਾਨ ਨੇ ਇਸ ਟਿੱਪਣੀ ਨੂੰ ਲੈ ਕੇ ਮਾਫੀ ਵੀ ਮੰਗ ਲਈ ਸੀ। ਪਰ ਫਿਰ ਵੀ ਉਨ੍ਹਾਂ ਦਾ ਵਿਰੋਧ ਜਾਰੀ ਰਿਹਾ।