ਬੀਤੇ ਦਿਨ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਪ੍ਰਬੰਧਕਾਂ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਗਿਆ ਸੀ। ਇਸ ਦੌਰਾਨ ਅੰਮ੍ਰਿਤ ਸੰਚਾਰ ਵਿੱਚ 28 ਸਰੀਰ ਖੰਡੇ ਬਾਟੇ ਦੀ ਪਾਹੁਲ ਲੈ ਕੇ ਖਾਲਸਾ ਫੌਜ ਵਿੱਚ ਸ਼ਾਮਿਲ ਹੋਏ । ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਅੰਮ੍ਰਿਤ ਛੱਕਣ ਵਾਲੇ ਸਿੱਖਾਂ ਨੂੰ ਵਧਾਈ ਦਿੱਤੀ ਹੈ। ਇਹ ਜਾਣਕਾਰੀ ਵੀ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਦੇ ਪ੍ਰਬੰਧਕਾਂ ਦੇ ਵੱਲੋਂ ਸਾਂਝੀ ਕੀਤੀ ਹੈ।