ਗਣਤੰਤਰ ਦਿਵਸ ਮੌਕੇ ਲਾਲ ਕਿਲ੍ਹੇ ‘ਤੇ ਹੋਈ ਘਟਨਾ ਦੇ ਮਾਮਲੇ ‘ਚ ਗੁਰਜੋਤ ਸਿੰਘ ਨੂੰ ਸੋਮਵਾਰ ਸਵੇਰੇ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕਰ ਲਿਆ ਹੈ। ਗੁਰਜੋਤ ਸਿੰਘ ‘ਤੇ ਇੱਕ ਲੱਖ ਰੁਪਏ ਦਾ ਇਨਾਮ ਵੀ ਐਲਾਨਿਆ ਗਿਆ ਸੀ।ਦਿੱਲੀ ਪੁਲਿਸ ਦੇ ਵਿਸ਼ੇਸ਼ ਸੈੱਲ ਨੇ ਲਾਲ ਕਿਲ੍ਹਾ ਮਾਮਲੇ ਦੌਰਾਨ ਲਾਲ ਕਿਲ੍ਹੇ ਵਿੱਚ ਨਿਸ਼ਾਨ ਸਾਹਿਬ ਲਹਿਰਾਉਣ ਕਾਰਨ ਗੁਰਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਇਲਜਾਮ ਲਗਾਇਆ ਜਾਂ ਰਿਹਾ ਹੈ ਕਿ ਗੁਰਜੋਤ ਨੇ ਲਾਲ ਕਿਲ੍ਹੇ ਦੇ ਇੱਕ ਪਿੱਛੇ ਵਾਲੇ ਗੁੰਬਦ ਉੱਤੇ ਚੜ੍ਹ ਕੇ ਝੰਡਾ ਲਹਿਰਾਇਆ ਸੀ। ਓਸੇ ਮਾਮਲੇ ਵਿੱਚ ਗੁਰਜੋਤ ਨੂੰ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਦਿੱਲੀ ਪੁਲਿਸ ਨੇ ਇਸ ਕੇਸ ਵਿੱਚ ਦੀਪ ਸਿੱਧੂ, ਜੁਗਰਾਜ ਸਿੰਘ, ਗੁਰਜੋਤ ਸਿੰਘ ਅਤੇ ਗੁਰਜੰਟ ਸਿੰਘ ਦੀ ਗ੍ਰਿਫਤਾਰੀ ਦੀ ਜਾਣਕਾਰੀ ਦੇਣ ਵਾਲੇ ਕਿਸੇ ਵੀ ਵਿਅਕਤੀ ਨੂੰ 1 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।