ਜ਼ਬਰ ਜਨਾਹ ਅਤੇ ਕਤਲ ਕੇਸਾਂ ਵਿੱਚ ਦੋਸ਼ੀ ਠਹਿਰਾਇਆ ਗਿਆ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਅਧਿਕਾਰੀਆਂ ਮੁਤਾਬਿਕ ਉਹ ਮੰਗਲਵਾਰ ਸਵੇਰੇ ਜੇਲ੍ਹ ਤੋਂ ਬਾਹਰ ਆਇਆ ਸੀ। 2017 ਵਿੱਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਸਿਰਸਾ ਵਿੱਚ ਡੇਰੇ ਪਹੁੰਚਿਆ ਹੈ। ਆਪਣੀ ਪਿਛਲੀ ਪੈਰੋਲ ਜਾਂ ਫਰਲੋ ਦੌਰਾਨ, ਉਸਨੂੰ ਸਿਰਫ ਬਾਗਪਤ, ਉੱਤਰ ਪ੍ਰਦੇਸ਼ ਵਿੱਚ ਉਸਦੇ ਆਸ਼ਰਮ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। ਪ੍ਰਸ਼ਾਸਨ ਨੇ ਮੰਗਲਵਾਰ ਸਵੇਰੇ 5.26 ਵਜੇ ਰਾਮ ਰਹੀਮ ਨੂੰ ਗੁਪਤ ਤਰੀਕੇ ਨਾਲ ਜੇਲ੍ਹ ਤੋਂ ਬਾਹਰ ਲਿਆਂਦਾ। ਇਸ ਦੌਰਾਨ ਸਖ਼ਤ ਸੁਰੱਖਿਆ ਪ੍ਰਬੰਧ ਦੇਖਣ ਨੂੰ ਮਿਲੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਵਾਰ ਗੁਰਮੀਤ ਰਾਮ ਰਹੀਮ 10 ਦਿਨਾਂ ਤੱਕ ਸਿਰਸਾ ਸਥਿਤ ਡੇਰੇ ‘ਚ ਹੀ ਰਹੇਗਾ।