ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਦੌਰਾਨ ਅੱਜ ਸ਼ਾਮ 5 ਵਜੇ ਪਾਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਏ ਜਾਣਗੇ ਜਿਸ ਤੋਂ ਬਾਅਦ ਫਿਰ 5 ਵਜੇ ਤੋਂ ਹੀ 9 ਵਜੇ ਤੱਕ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਉਪਰਾਲੇ ਲਈ ਸਾਰੀ ਸੇਵਾ ਲੰਗਰਾਂ ਵਾਲੀਆਂ ਬੀਬੀਆਂ ਵਲੋਂ ਨਿਭਾਈ ਜਾ ਰਹੀ ਹੈ। ਦੱਸ ਦੇਈਏ ਇਸ ਮੌਕੇ ਸਾਰਾ ਦਿਨ ਗੁਰੂ ਕਾ ਲੰਗਰ ਵੀ ਅਤੁੱਟ ਵਰਤੇਗਾ।