ਪੰਜਾਬ ਦੇ ਲੁਧਿਆਣਾ ਦੇ ਪਿੰਡ ਸਰਾਭਾ ਵਿੱਚ ਬੁੱਧਵਾਰ ਨੂੰ ਸ਼ਹੀਦ ਕਰਤਾਰ ਸਰਾਭਾ ਦੀ ਬਰਸੀ ‘ਤੇ ਸੂਬਾ ਪੱਧਰੀ ਸਮਾਗਮ ਕਰਵਾਇਆ ਗਿਆ ਹੈ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ ਸਨ। ਇੱਥੇ ਉਨ੍ਹਾਂ ਸ਼ਹੀਦ ਕਰਤਾਰ ਸਰਾਭਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸੀਐਮ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਪਿੰਡ ਪੁੱਜਣ ਵਾਲੇ ਲੋਕਾਂ ਦਾ ਹਰ ਕਦਮ ਸ਼ਹੀਦਾਂ ਦੀਆਂ ਰੂਹਾਂ ਨੂੰ ਸ਼ਾਂਤੀ ਦੇਵੇਗਾ। ਸ਼ਹੀਦਾਂ ਨੂੰ ਯਾਦ ਕਰਨਾ ਜ਼ਰੂਰੀ ਹੈ। ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਪਤਾ ਲੱਗਾ ਹੈ ਕਿ ਅੱਜ ਤੋਂ ਪਹਿਲਾਂ ਕਦੇ ਕੋਈ ਮੁੱਖ ਮੰਤਰੀ ਇੱਥੇ ਸ਼ਰਧਾ ਦੇ ਫੁੱਲ ਭੇਟ ਕਰਨ ਨਹੀਂ ਆਇਆ। ਸਾਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਹੀਂ ਭੁੱਲਣਾ ਚਾਹੀਦਾ।
ਸ਼ਹੀਦ ਸ.ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਹ ਐਲਾਨ ਕਰਦੇ ਹਾਂ…ਹਲਵਾਰਾ ਹਵਾਈ ਅੱਡੇ ਦੀ ਸ਼ਾਨਦਾਰ ਇਮਾਰਤ ਦਾ ਨਿਰਮਾਣ ₹48.90 ਕਰੋੜ ਦੀ ਲਾਗਤ ਨਾਲ ਕਰਾਂਗੇ…
ਪੂਰੀ ਤਸੱਲੀ ਨਾਲ ਕਾਗ਼ਜ਼ੀ ਕਾਰਵਾਈ ਪੂਰੀ ਕਰਕੇ ਬਹੁਤ ਜਲਦ ਹਵਾਈ ਅੱਡਾ ਪੰਜਾਬੀਆਂ ਨੂੰ ਸਮਰਪਿਤ ਕਰਾਂਗੇ… pic.twitter.com/6QpPY6A4Jl
— Bhagwant Mann (@BhagwantMann) November 16, 2022
ਮਾਨ ਨੇ ਕਿਹਾ ਕਿ ਹਲਵਾਰਾ ਏਅਰਪੋਰਟ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ ਹੈ। 161 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ। ਚਾਰਦੀਵਾਰੀ ਵੀ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਟਰਮੀਨਲ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ‘ਤੇ ਕਰੀਬ 48 ਕਰੋੜ 90 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਦੇ ਲਈ ਕੇਂਦਰ ਸਰਕਾਰ ਤੋਂ ਮਨਜ਼ੂਰੀ ਮਿਲ ਚੁੱਕੀ ਹੈ। ਹਵਾਈ ਅੱਡੇ ਦੀ ਇਮਾਰਤ ਪੰਜਾਬ ਸਰਕਾਰ ਵੱਲੋਂ ਬਣਾਈ ਜਾਵੇਗੀ।