ਵੀਰਵਾਰ ਸਵੇਰੇ ਹੈਮਿਲਟਨ ਸਟ੍ਰੀਟ ‘ਤੇ ਝਗੜਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਝਗੜੇ ‘ਚ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਸੀ ਜਿਸ ਨੂੰ ਇਲਾਜ਼ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੂੰ ਸਵੇਰੇ 9.30 ਵਜੇ ਦੇ ਕਰੀਬ ਮਹੋ ਸਟ੍ਰੀਟ ‘ਤੇ ਇੱਕ ਸਮੂਹ ਦੀ ਲੜਾਈ ਦੀਆਂ ਰਿਪੋਰਟਾਂ ਸਬੰਧੀ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ, “ਘਟਨਾ ਦੌਰਾਨ ਇੱਕ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ।” ਮੌਕੇ ‘ਤੇ ਮੌਜੂਦ ਪੁਲਿਸ ਨੇ ਐਂਬੂਲੈਂਸ ਦੇ ਅਮਲੇ ਦੇ ਪਹੁੰਚਣ ਤੱਕ ਮੁੱਢਲੀ ਸਹਾਇਤਾ ਦਿੱਤੀ ਸੀ। “ਪੀੜਤ ਹੁਣ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ ਅਤੇ ਪੁੱਛਗਿੱਛ ਜਾਰੀ ਹੈ।” ਹਾਲਾਂਕਿ ਇਸ ਮਾਮਲੇ ਨੂੰ ਲੈ ਕੇ ਅਜੇ ਕੋਈ ਜਿਆਦਾ ਜਾਣਕਾਰੀ ਨਹੀਂ ਮਿਲ ਸਕੀ ਹੈ।
