ਸਰਦੀ ਵੱਧਣ ਦੇ ਨਾਲ ਹੀ ਕਈ ਸਿਹਤ ਸਮੱਸਿਆਵਾਂ ਵੀ ਪੈਦਾ ਹੋ ਜਾਂਦੀਆਂ ਹਨ। ਸਰਦੀਆਂ ‘ਚ ਸਕਿਨ ਨਾਲ ਜੁੜੀਆਂ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਬਹੁਤ ਸਾਰੇ ਲੋਕਾਂ ਨੂੰ ਹੱਥਾਂ-ਪੈਰਾਂ ‘ਚ ਸੋਜ, ਜਲਣ, ਖੁਜਲੀ ਅਤੇ ਦਰਦ ਮਹਿਸੂਸ ਹੁੰਦਾ ਹੈ। ਕਈ ਵਾਰ ਤਾਂ ਸਕਿਨ ਨਿਕਲਣ ਅਤੇ ਖੂਨ ਆਉਣ ਦੀ ਸਮੱਸਿਆ ਵੀ ਹੋ ਜਾਂਦੀ ਹੈ। ਇਸ ਤੋਂ ਬਚਣ ਲਈ ਲੋਕ ਦਵਾਈਆਂ ਦਾ ਸਹਾਰਾ ਲੈਂਦੇ ਹਨ। ਪਰ ਤੁਸੀਂ ਕੁੱਝ ਘਰੇਲੂ ਨੁਸਖਿਆਂ ਨੂੰ ਅਪਣਾ ਕੇ ਇਸ ਤੋਂ ਬਚ ਸਕਦੇ ਹੋ। ਆਓ ਅੱਜ ਅਸੀਂ ਤੁਹਾਨੂੰ ਕੁੱਝ ਘਰੇਲੂ ਨੁਸਖੇ ਦੱਸਦੇ ਹਾਂ ਜਿਨ੍ਹਾਂ ਦੀ ਮਦਦ ਨਾਲ ਤੁਸੀਂ ਹੱਥਾਂ-ਪੈਰਾਂ ਦੀ ਸੋਜ ਤੋਂ ਬਚ ਸਕਦੇ ਹੋ।
ਪਿਆਜ਼ ਦਾ ਰਸ
ਸਰਦੀਆਂ ‘ਚ ਹੱਥਾਂ ਅਤੇ ਪੈਰਾਂ ਦੀਆਂ ਉਂਗਲਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਘੱਟ ਕਰਨ ਲਈ ਤੁਸੀਂ ਪਿਆਜ਼ ਦੇ ਰਸ ਦੀ ਵਰਤੋਂ ਵੀ ਕਰ ਸਕਦੇ ਹੋ। ਇਸ ‘ਚ ਐਂਟੀ-ਬਾਇਓਟਿਕ ਅਤੇ ਐਂਟੀ-ਸੈਪਟਿਕ ਗੁਣ ਹੁੰਦੇ ਹਨ। ਅਜਿਹੇ ‘ਚ ਇਸ ਨਾਲ ਪ੍ਰਭਾਵਿਤ ਥਾਂ ‘ਤੇ ਮਸਾਜ ਕਰਨ ਨਾਲ ਤੁਸੀਂ ਕੁਝ ਹੀ ਦਿਨਾਂ ‘ਚ ਆਰਾਮ ਮਹਿਸੂਸ ਕਰੋਗੇ।
ਸਰ੍ਹੋਂ ਦਾ ਤੇਲ
ਸਰ੍ਹੋਂ ਦੇ ਤੇਲ ‘ਚ ਮੌਜੂਦ ਐਂਟੀ-ਫੰਗਲ, ਐਂਟੀ-ਬੈਕਟੀਰੀਅਲ ਗੁਣ ਉਂਗਲਾਂ ਦੀ ਸੋਜ, ਖੁਜਲੀ ਆਦਿ ਦੀ ਸਮੱਸਿਆ ਨੂੰ ਦੂਰ ਕਰਨ ‘ਚ ਮਦਦ ਕਰਦੇ ਹਨ। ਇਸ ਦੇ ਲਈ ਸਰ੍ਹੋਂ ਦੇ ਤੇਲ ਨੂੰ ਹਲਕਾ ਗਰਮ ਕਰਕੇ ਸੌਣ ਤੋਂ ਪਹਿਲਾਂ ਪ੍ਰਭਾਵਿਤ ਥਾਂ ਦੀ ਮਸਾਜ ਕਰਦੇ ਹੋਏ ਲਗਾਓ। ਇਸ ਤੋਂ ਬਾਅਦ ਜੁਰਾਬਾਂ ਪਾ ਕੇ ਸੌਂ ਜਾਓ। ਇਸ ਉਪਾਅ ਨੂੰ ਕੁੱਝ ਦਿਨਾਂ ਤੱਕ ਅਪਣਾਉਣ ਨਾਲ ਤੁਹਾਨੂੰ ਸੋਜ, ਜਲਣ, ਖੁਜਲੀ ਆਦਿ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਤੁਸੀਂ ਚਾਹੋ ਤਾਂ ਜੈਤੂਨ ਦੇ ਤੇਲ ਨਾਲ ਹੱਥਾਂ-ਪੈਰਾਂ ਦੀ ਮਾਲਿਸ਼ ਵੀ ਕਰ ਸਕਦੇ ਹੋ।
ਨਿੰਬੂ
ਹੱਥਾਂ-ਪੈਰਾਂ ‘ਚ ਸੋਜ, ਖੁਜਲੀ, ਜਲਣ ਦੀ ਸਮੱਸਿਆ ਤੋਂ ਬਚਣ ਲਈ ਤੁਸੀਂ ਨਿੰਬੂ ਦੇ ਰਸ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਲਈ ਨਿੰਬੂ ਦਾ ਰਸ ਕੱਢ ਕੇ ਪ੍ਰਭਾਵਿਤ ਥਾਂ ਦੀ ਮਸਾਜ ਕਰੋ। ਕੁੱਝ ਦਿਨ ਇਸ ਤਰ੍ਹਾਂ ਕਰਨ ਨਾਲ ਤੁਹਾਨੂੰ ਦਰਦ, ਸੋਜ ਆਦਿ ਤੋਂ ਰਾਹਤ ਮਿਲੇਗੀ।
ਹਲਦੀ
ਇਸ ਦੇ ਲਈ 1/2 ਚੱਮਚ ਹਲਦੀ ‘ਚ ਜ਼ਰੂਰਤ ਅਨੁਸਾਰ ਜੈਤੂਨ ਦਾ ਤੇਲ ਮਿਲਾਓ। ਤਿਆਰ ਪੇਸਟ ਨੂੰ ਪ੍ਰਭਾਵਿਤ ਥਾਂ ‘ਤੇ ਲਗਾਓ। ਤੁਸੀਂ ਇਸ ਨੂੰ ਸੌਣ ਤੋਂ ਪਹਿਲਾਂ ਲਗਾ ਸਕਦੇ ਹੋ। ਇਸ ਨਾਲ ਪੈਰਾਂ ਦੀਆਂ ਉਂਗਲਾਂ ‘ਚ ਸੋਜ, ਜਲਣ, ਖੁਜਲੀ ਅਤੇ ਦਰਦ ਦੀ ਸਮੱਸਿਆ ਤੋਂ ਰਾਹਤ ਮਿਲੇਗੀ।