ਮਸ਼ਹੂਰ ਸੂਫੀ ਗਾਇਕ ਹੰਸਰਾਜ ਹੰਸ ਦੀ ਪਤਨੀ ਰੇਸ਼ਮ ਕੌਰ ਦਾ ਦਿਹਾਂਤ ਹੋ ਗਿਆ ਹੈ। ਰੇਸ਼ਮ ਕੌਰ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੀ ਉਮਰ 60 ਸਾਲ ਦੇ ਕਰੀਬ ਸੀ। ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਨਾਲ ਉਨ੍ਹਾਂ ਦੇ ਪਰਿਵਾਰ ਅਤੇ ਸੰਗੀਤ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਹ ਵੀ ਖੁਲਾਸਾ ਹੋਇਆ ਹੈ ਕਿ ਕੁਝ ਸਮਾਂ ਪਹਿਲਾਂ ਦਿਲ ਦੀ ਤਕਲੀਫ ਕਾਰਨ ਰੇਸ਼ਮ ਕੌਰ ਨੇ ਸਟੰਟ ਵੀ ਪਵਾਇਆ ਸੀ।
ਪਦਮਸ਼੍ਰੀ ਹੰਸਰਾਜ ਹੰਸ ਇੱਕ ਗਾਇਕ ਅਤੇ ਸਿਆਸਤਦਾਨ ਹਨ। ਉਹ ਭਾਰਤੀ ਜਨਤਾ ਪਾਰਟੀ ਦੇ ਮੈਂਬਰ ਹਨ ਅਤੇ ਪਦਮ ਸ਼੍ਰੀ ਵੀ ਪ੍ਰਾਪਤ ਕਰ ਚੁੱਕੇ ਹਨ। ਦਿੱਲੀ ਤੋਂ ਸਾਬਕਾ ਲੋਕ ਸਭਾ ਮੈਂਬਰ ਹੰਸ ਨੇ ਪੰਜਾਬੀ ਲੋਕ ਅਤੇ ਸੂਫੀ ਸੰਗੀਤ ਦੇ ਨਾਲ-ਨਾਲ ਫਿਲਮਾਂ ਵਿੱਚ ਵੀ ਗਾਇਆ ਹੈ ਅਤੇ ਆਪਣੀਆਂ ‘ਪੰਜਾਬੀ-ਪੌਪ’ ਐਲਬਮਾਂ ਵੀ ਰਿਲੀਜ਼ ਕੀਤੀਆਂ ਹਨ।