ਬੀਤੇ ਦਿਨ ਉਘੇ ਪੰਜਾਬੀ ਗਾਇਕ ਅਤੇ ਅਦਾਕਾਰ ਹਰਭਜਨ ਮਾਨ ਨੇ ਪਰਿਵਾਰ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਨਾਲ ਗੀਤਕਾਰ ਬਾਬੂ ਸਿੰਘ ਮਾਨ ਵੀ ਹਾਜ਼ਰ ਸਨ। ਮੁੱਖ ਮੰਤਰੀ ਭਗਵੰਤ ਮਾਨ ਨਾਲ ਮਿਲਣੀ ਦੌਰਾਨ ਹਰਭਜਨ ਮਾਨ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਮੁੱਖ ਮੰਤਰੀ ਦਾ ਫੁੱਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ ਗਿਆ।
