[gtranslate]

ਹਰਭਜਨ ਸਿੰਘ ਨੇ ਅੰਤਰਰਾਸ਼ਟਰੀ ਕ੍ਰਿਕਟ ਤੋਂ ਲਿਆ ਸੰਨਿਆਸ, 23 ਸਾਲ ਦੇ ਕਰੀਅਰ ਤੋਂ ਬਾਅਦ ਕਿਹਾ ਅਲਵਿਦਾ

harbhajan singh announces his retirement

ਭਾਰਤ ਦੇ ਤਜਰਬੇਕਾਰ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਹਰਭਜਨ ਸਿੰਘ ਨੇ ਆਪਣੇ ਸੰਨਿਆਸ ਦਾ ਐਲਾਨ ਸੋਸ਼ਲ ਮੀਡੀਆ ਸਾਈਟ ਟਵਿੱਟਰ ਰਾਹੀਂ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ 23 ਸਾਲ ਦਾ ਕਰੀਅਰ ਖਤਮ ਹੋ ਗਿਆ ਹੈ। ਹਰਭਜਨ ਸਿੰਘ ਨੇ ਸਾਲ 1998 ‘ਚ ਡੈਬਿਊ ਕੀਤਾ ਸੀ ਅਤੇ ਹੁਣ 23 ਸਾਲ ਬਾਅਦ ਉਨ੍ਹਾਂ ਨੇ ਕ੍ਰਿਕਟ ਨੂੰ ਹਮੇਸ਼ਾ ਲਈ ਅਲਵਿਦਾ ਕਹਿਣ ਦਾ ਫੈਸਲਾ ਕਰ ਲਿਆ ਹੈ। ਹਰਭਜਨ ਸਿੰਘ ਨੇ ਸਿਰਫ 17 ਸਾਲ ਦੀ ਉਮਰ ‘ਚ ਕ੍ਰਿਕਟ ਦੀ ਸ਼ੁਰੂਆਤ ਕੀਤੀ ਸੀ ਅਤੇ ਅੱਜ ਉਹ 41 ਸਾਲ ਦੇ ਹੋ ਗਏ ਹਨ। ਹਰਭਜਨ ਸਿੰਘ ਨੇ ਸਾਲ 1998 ਵਿੱਚ ਚੇਨਈ ਵਿੱਚ ਆਸਟ੍ਰੇਲੀਆ ਦੇ ਖਿਲਾਫ ਇੱਕ ਟੈਸਟ ਮੈਚ ਨਾਲ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸੇ ਸਾਲ ਨਿਊਜ਼ੀਲੈਂਡ ਖਿਲਾਫ ਵਨਡੇ ਡੈਬਿਊ ਕੀਤਾ ਸੀ।

ਹਰਭਜਨ ਨੇ 2006 ਵਿੱਚ ਦੱਖਣੀ ਅਫਰੀਕਾ ਦੇ ਖਿਲਾਫ ਟੀ-20 ਵਿੱਚ ਡੈਬਿਊ ਕੀਤਾ ਸੀ। ਉਸ ਤੋਂ ਬਾਅਦ ਸਾਲ 2015 ਤੱਕ ਉਸ ਨੇ 103 ਟੈਸਟ ਮੈਚਾਂ ‘ਚ 417 ਵਿਕਟਾਂ ਲਈਆਂ ਜਦਕਿ ਦੋ ਸੈਂਕੜਿਆਂ ਦੀ ਮਦਦ ਨਾਲ 2235 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਉਨ੍ਹਾਂ ਨੇ 236 ਵਨਡੇ ਮੈਚਾਂ ‘ਚ 269 ਵਿਕਟਾਂ ਲਈਆਂ ਅਤੇ 1237 ਦੌੜਾਂ ਬਣਾਈਆਂ। ਟੀ-20 ਦੀ ਗੱਲ ਕਰੀਏ ਤਾਂ ਇੱਥੇ ਉਨ੍ਹਾਂ ਨੇ 28 ਮੈਚਾਂ ‘ਚ 25 ਵਿਕਟਾਂ ਆਪਣੇ ਨਾਂ ਕੀਤੀਆਂ ਹਨ। ਹਰਭਜਨ ਸਿੰਘ ਅਨਿਲ ਕੁੰਬਲੇ ਅਤੇ ਆਰ ਅਸ਼ਵਿਨ ਤੋਂ ਬਾਅਦ ਭਾਰਤ ਲਈ ਤੀਜੇ ਸਭ ਤੋਂ ਵੱਧ ਟੈਸਟ ਵਿਕਟ ਲੈਣ ਵਾਲੇ ਗੇਂਦਬਾਜ਼ ਹਨ। ਹਰਭਜਨ ਸਿੰਘ ਆਈਪੀਐਲ ਵਿੱਚ ਚੇਨਈ ਸੁਪਰ ਕਿੰਗਜ਼, ਮੁੰਬਈ ਇੰਡੀਅਨਜ਼ ਅਤੇ ਕੋਲਕਾਤਾ ਨਾਈਟ ਰਾਈਡਰਜ਼ ਲਈ ਵੀ ਖੇਡ ਚੁੱਕੇ ਹਨ ਜਿਸ ਵਿੱਚ ਉਨ੍ਹਾਂ ਨੇ ਕੁੱਲ 150 ਵਿਕਟਾਂ ਲਈਆਂ ਹਨ।

Leave a Reply

Your email address will not be published. Required fields are marked *