ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਸੂਬੇ ਦੀਆਂ 117 ਵਿਧਾਨ ਸਭਾ ਸੀਟਾਂ ‘ਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ 92 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦੀ ਭੀੜ ਲੱਗੀ ਹੋਈ ਹੈ। ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਭਗਵੰਤ ਮਾਨ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਚੁਣੇ ਜਾਣ ‘ਤੇ ਵਧਾਈ ਦਿੱਤੀ ਹੈ। ਹਰਭਜਨ ਮਾਨ ਨੇ ਟਵਿੱਟਰ ‘ਤੇ ਭਗਵੰਤ ਮਾਨ ਦੀ ਮਾਂ ਨੂੰ ਗਲੇ ਲਗਾਉਂਦੇ ਹੋਏ ਦਿਲ ਨੂੰ ਛੂਹ ਲੈਣ ਵਾਲੀ ਤਸਵੀਰ ਸ਼ੇਅਰ ਕੀਤੀ ਹੈ। ਉਨ੍ਹਾਂ ਪਿੰਡ ਖਟਕੜਕਲਾਂ ਵਿੱਚ ਕਰਵਾਏ ਜਾ ਰਹੇ ਸਹੁੰ ਚੁੱਕ ਸਮਾਗਮ ਦੀ ਵੀ ਸ਼ਲਾਘਾ ਕੀਤੀ ਹੈ। ਭਗਵੰਤ ਮਾਨ 16 ਤਰੀਕ ਨੂੰ ਸੂਬੇ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ। ਉਹ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਹੁੰ ਚੁੱਕਣਗੇ।
Congratulations to @AamAadmiParty and My friend #BhagwantMann on Becoming our New Chief minister .. great to hear that he will be taking oath as the new CM in Bhagat Singh's village Khatkarkalan, 🙏 what a picture…this is a proud moment for Mata ji 🙏🙏 pic.twitter.com/k46DNr6Pjz
— Harbhajan Turbanator (@harbhajan_singh) March 10, 2022
ਪੰਜਾਬ ਚੋਣ ਨਤੀਜਿਆਂ ਤੋਂ ਬਾਅਦ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਟਵੀਟ ਕੀਤਾ, “ਆਮ ਆਦਮੀ ਪਾਰਟੀ ਅਤੇ ਮੇਰੇ ਦੋਸਤ ਭਗਵੰਤ ਮਾਨ ਨੂੰ ਸਾਡਾ ਨਵਾਂ ਮੁੱਖ ਮੰਤਰੀ ਬਣਨ ‘ਤੇ ਵਧਾਈਆਂ। ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਉਹ ਭਗਤ ਸਿੰਘ ਦੇ ਪਿੰਡ ਖਟਕੜਕਲਾਂ ਵਿੱਚ ਨਵੇਂ ਸੀਐਮ ਵਜੋਂ ਸਹੁੰ ਚੁੱਕਣਗੇ। ਕੀ ਤਸਵੀਰ ਹੈ ਇਹ ਮਾਂ ਲਈ ਮਾਣ ਵਾਲਾ ਪਲ ਹੈ।”