[gtranslate]

ਕਾਂਗਰਸ ਨਾਲ ਹੱਥ ਮਿਲਾ ਹਰਭਜਨ ਸ਼ੁਰੂ ਕਰਨਗੇ ਨਵੀ ਸਿਆਸੀ ਪਾਰੀ ? ਸਿੱਧੂ ਨੇ ਸਾਂਝੀ ਕੀਤੀ ਮੁਲਾਕਾਤ ਦੀ ਤਸਵੀਰ

harbhajan singh meets navjot sidhu

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕ੍ਰਿਕਟਰ ਹਰਭਜਨ ਸਿੰਘ ਨਾਲ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ। ਜਿਸ ਤੋਂ ਬਾਅਦ ਚਰਚਾ ਤੇਜ਼ ਹੋ ਗਈ ਹੈ ਕਿ ਹਰਭਜਨ ਸਿੰਘ ਵੀ ਕਾਂਗਰਸ ਵਿੱਚ ਸ਼ਾਮਿਲ ਹੋ ਸਕਦੇ ਹਨ। ਜਿਵੇਂ-ਜਿਵੇਂ ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਓਦਾਂ-ਓਦਾਂ ਪੰਜਾਬ ਦੀ ਸਿਆਸੀ ਹਲਚਲ ਵੀ ਤੇਜ਼ ਹੁੰਦੀ ਜਾ ਰਹੀ ਹੈ, ਇਸ ਦੇ ਨਾਲ ਹੀ ਕ੍ਰਿਕਟਰ ਹਰਭਜਨ ਸਿੰਘ ਦੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨਾਲ ਸਾਹਮਣੇ ਆਈ ਇਸ ਤਸਵੀਰ ਨੇ ਨਵੀ ਚਰਚਾ ਛੇੜ ਦਿੱਤੀ ਹੈ।

ਦਰਅਸਲ ਕ੍ਰਿਕਟਰ ਹਰਭਜਨ ਸਿੰਘ ਨੇ ਅੱਜ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਹੈ। ਦੋਵਾਂ ਦੀ ਮੁਲਾਕਾਤ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਪੰਜਾਬ ‘ਚ ਚੋਣ ਪ੍ਰਚਾਰ ਤੇਜ਼ ਹੋ ਰਿਹਾ ਹੈ। ਸਿੱਧੂ ਨੇ ਹਰਭਜਨ ਨਾਲ ਮੁਲਾਕਾਤ ਤੋਂ ਬਾਅਦ ਤਸਵੀਰ ਟਵੀਟ ਕੀਤੀ ਅਤੇ ਇਸ ਦੇ ਨਾਲ ਲਿਖਿਆ, “ਸੰਭਾਵਨਾਵਾਂ ਨਾਲ ਭਰੀ ਤਸਵੀਰ… ਚਮਕਦੇ ਸਿਤਾਰੇ ਭੱਜੀ ਨਾਲ।” ਇਸ ਤਸਵੀਰ ਦੇ ਸਾਹਮਣੇ ਆਉਣ ਤੋਂ ਬਾਅਦ ਹਰਭਜਨ ਦੇ ਕਾਂਗਰਸ ‘ਚ ਸ਼ਾਮਿਲ ਹੋਣ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਹਰਭਜਨ ਸਿੰਘ ਨੇ ਸਿਆਸਤ ਵਿੱਚ ਆਉਣ ਬਾਰੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।

Leave a Reply

Your email address will not be published. Required fields are marked *