ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਕਈ ਪਿੰਡ ਅਤੇ ਸ਼ਹਿਰ ਹੜ੍ਹਾਂ ਦੀ ਮਾਰ ਝੱਲ ਰਹੇ ਨੇ ਘੱਗਰ ਅਤੇ ਸਤਲੁਜ ‘ਚ ਪਾੜ ਪੈਣ ਕਾਰਨ ਜਿੱਥੇ ਹਜ਼ਾਰਾਂ ਏਕੜ ਫਸਲ ਤਬਾਹ ਹੋ ਗਈ ਹੈ ਉੱਥੇ ਹੀ ਕਈ ਘਰ ਡਿੱਗਣ ਕਿਨਾਰੇ ਪਹੁੰਚ ਚੁੱਕੇ ਨੇ। ਇਸ ਵਿਚਕਾਰ ਸਾਬਕਾ ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ਵਿੱਚ ਹਰਭਜਨ ਸਿੰਘ ਸਤਲੁਜ ਦਰਿਆ ਤੇ ਪਏ ਪਾੜ ਨੂੰ ਬੰਦ ਕਰਨ ਲਈ ਚੱਲ ਰਹੀ ਸੇਵਾ ਦੇ ਵਿੱਚ ਮਦਦ ਕਰਦੇ ਨਜ਼ਰ ਆ ਰਹੇ ਨੇ, ਦੱਸ ਦੇਈਏ ਹਰਭਜਨ ਸਿੰਘ ਜਲੰਧਰ ਦੇ ਹੜ੍ਹ ਪ੍ਰਭਾਵਿਤ ਲੋਹੀਆਂ ਇਲਾਕੇ ‘ਚ ਸੇਵਾ ਕਰਨ ਲਈ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਟੁੱਟੇ ਧੁੱਸੀ ਬੰਨ੍ਹ ਦੀ ਉਸਾਰੀ ਲਈ ਚੱਲ ਰਹੀ ਕਾਰਸੇਵਾ ਵਿੱਚ ਸੇਵਾ ਕੀਤੀ ਅਤੇ ਬੰਨ੍ਹ ਮਜ਼ਬੂਤ ਕਰਨ ਲਈ ਲਗਾਈਆਂ ਜਾ ਰਹੀਆਂ ਮਿੱਟੀ ਦੀਆਂ ਬੋਰੀਆਂ ਚੁੱਕੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਹੜ੍ਹਾਂ ‘ਤੇ ਸਿਆਸਤ ਨਹੀਂ ਹੋਣੀ ਚਾਹੀਦੀ ਸਗੋਂ ਲੋਕਾਂ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ।
ਵਿਰੋਧੀ ਪਾਰਟੀਆਂ ਵੱਲੋਂ ਹੜ੍ਹਾਂ ਦੌਰਾਨ ਉਨ੍ਹਾਂ ਦੇ ਵਿਦੇਸ਼ੀ ਦੌਰਿਆਂ ‘ਤੇ ਕੀਤੀਆਂ ਟਿੱਪਣੀਆਂ ‘ਤੇ ਭੱਜੀ ਨੇ ਜਵਾਬ ਦਿੰਦਿਆਂ ਕਿਹਾ ਉਹ ਹੜ੍ਹਾਂ ਤੋਂ ਪਹਿਲਾਂ ਹੀ ਵਿਦੇਸ਼ ‘ਚ ਸਨ। ਜੇਕਰ ਉਹ ਇੱਥੇ ਹੁੰਦਾ ਤਾਂ ਸਭ ਤੋਂ ਪਹਿਲਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪਹੁੰਚਦਾ। ਇਹ ਸਿਆਸਤ ਕਰਨ ਦਾ ਸਮਾਂ ਨਹੀਂ ਹੈ। ਇਹ ਸਮਾਂ ਹੈ ਅੱਗੇ ਆਉਣ ਅਤੇ ਲੋਕਾਂ ਦੀ ਮਦਦ ਕਰਨ ਦਾ। ਉਨ੍ਹਾਂ ਕਿਹਾ ਕਿ ਉਹ ਹੜ੍ਹ ਪ੍ਰਭਾਵਿਤ ਲੋਕਾਂ ਦੀ ਆਪਣੇ ਐਮਪੀ ਫੰਡ ਵਿੱਚੋਂ ਹੀ ਨਹੀਂ ਸਗੋਂ ਨਿੱਜੀ ਤੌਰ ’ਤੇ ਵੀ ਮਦਦ ਕਰਨਗੇ। ਉੱਥੇ ਹੀ ਤੁਹਾਡਾ ਹਰਭਜਨ ਸਿੰਘ ਵੱਲੋਂ ਕੀਤੀ ਇਸ ਸੇਵਾ ਬਾਰੇ ਕੀ ਕਹਿਣਾ ਹੈ ਉਹ ਵੀ ਕੋਮੈਂਟ ਬੋਕਸ ਵਿੱਚ ਜ਼ਰੂਰ ਦੱਸਣਾ।