ਆਮ ਆਦਮੀ ਪਾਰਟੀ ਤੋਂ ਰਾਜ ਸਭਾ ਮੈਂਬਰ ਬਣੇ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੇ ਵੱਡਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਰਾਜ ਸਭਾ ਤੋਂ ਮਿਲਣ ਵਾਲੀ ਤਨਖ਼ਾਹ ਨੂੰ ਕਿਸਾਨਾਂ ਦੀਆਂ ਧੀਆਂ ਦੀ ਸਿੱਖਿਆ ਤੇ ਭਲਾਈ ਲਈ ਖਰਚ ਕਰਨਗੇ। ਹਰਭਜਨ ਭੱਜੀ ਨੇ ਕਿਹਾ ਕਿ ਉਹ ਦੇਸ਼ ਦੀ ਬਿਹਤਰੀ ਲਈ ਜੋ ਵੀ ਕਰ ਸਕਦੇ ਹਨ ਉਹ ਜ਼ਰੂਰ ਕਰਨਗੇ। ਹਰਭਜਨ ਸਿੰਘ ਕੁੱਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਤੋਂ ਰਾਜ ਸਭਾ ਮੈਂਬਰ ਚੁਣੇ ਗਏ ਹਨ। ਆਮ ਆਦਮੀ ਪਾਰਟੀ ਵੱਲੋਂ ਹਰਭਜਨ ਸਿੰਘ ਨੂੰ ਪੰਜਾਬ ਤੋਂ ਸੰਸਦ ਮੈਂਬਰ ਬਣਾਉਣ ਲਈ ਉਸ ਵੇਲੇ ਕਾਫੀ ਹੰਗਾਮਾ ਹੋਇਆ ਸੀ। ਭੱਜੀ ਫਿਲਹਾਲ IPL 2022 ‘ਚ ਕੁਮੈਂਟਰੀ ਕਰ ਰਹੇ ਹਨ।
