ਅਕਾਲੀ ਦਲ ਨੂੰ ਅਲਵਿਦਾ ਕਹਿਣ ਵਾਲੇ ਹਰਦੀਪ ਸਿੰਘ ਡਿੰਪੀ ਢਿੱਲੋਂ ਬੁੱਧਵਾਰ ਨੂੰ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਡਿੰਪੀ ਢਿੱਲੋਂ ਨੂੰ ‘ਆਪ’ ਵਿੱਚ ਸ਼ਾਮਿਲ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਿੱਦੜਬਾਹਾ ਪੁੱਜੇ ਅਤੇ ਉਨ੍ਹਾਂ ਨੂੰ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਿਲ ਕੀਤਾ। ਸੀਐਮ ਮਾਨ ਨੇ ਕਿਹਾ ਕਿ ਪਾਰਟੀ ਨੂੰ ਇੱਕ ਹੀਰਾ ਮਿਲਿਆ ਹੈ ਜਿਸ ਨੂੰ ਉਹ ਤਾਜ ਵਿੱਚ ਜੜ ਕੇ ਰੱਖਣਗੇ।ਉਨ੍ਹਾਂ ਕਿਹਾ ਕਿ ਇਸ ਹੀਰੇ ਦੀ ਚਮਕ ਨੂੰ ਫਿੱਕਾ ਨਹੀਂ ਪੈਣ ਦੇਵਾਂਗੇ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਗਿੱਦੜਬਾਹਾ ਦੀ ਇਤਿਹਾਸਕ ਧਰਤੀ ’ਤੇ ਅੱਜ ਇਤਿਹਾਸ ਸਿਰਜਿਆ ਗਿਆ ਹੈ। ਅਕਾਲੀ ਦਲ ਨੇ ਡਿੰਪੀ ਨੂੰ ਨਹੀਂ ਛੱਡਿਆ, ਡਿੰਪੀ ਨੇ ਅਕਾਲੀ ਦਲ ਨੂੰ ਨਹੀਂ ਛੱਡਿਆ, ਇਸ ਦਾ ਨਤੀਜਾ ਪਾਰਟੀ ਨੂੰ ਭੁਗਤਣਾ ਪਵੇਗਾ। ਸ਼੍ਰੋਮਣੀ ਅਕਾਲੀ ਦਲ ਵਿੱਚ ਮਿਹਨਤੀ ਵਰਕਰਾਂ ਦਾ ਕੋਈ ਸਨਮਾਨ ਨਹੀਂ ਹੈ। ਡਿੰਪੀ ਵਰਗਾ ਸਾਫ਼ ਸੁਥਰਾ ਅਕਸ ਵਾਲਾ ਆਗੂ ਵਰਕਰਾਂ ਵਿੱਚ ਆਪਣੀ ਜਾਨ ਦੇਖਦਾ ਹੈ। ਜਦੋਂ ਕਿ ਕਈ ਆਗੂ ਆਪਣੇ ਪਰਿਵਾਰ ਨੂੰ ਸਭ ਤੋਂ ਪਹਿਲਾਂ ਦੇਖਦੇ ਹਨ।