ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਬਣੇ ਹਨ। ਉਨ੍ਹਾਂ ਦਾ ਨਾਂ ਸੁਰਜੀਤ ਸਿੰਘ ਭਿੱਟੇਵਿਡ ਨੇ ਪ੍ਰਧਾਨਗੀ ਲਈ ਪੇਸ਼ ਕੀਤਾ। ਵਿਰੋਧੀ ਧਿਰ ਨੇ ਮਿੱਠੂ ਸਿੰਘ ਕਾਨੇਕੇ ਦਾ ਨਾਮ ਪੇਸ਼ ਕੀਤਾ। ਵੋਟਿੰਗ ਦੌਰਾਨ ਹਰਜਿੰਦਰ ਸਿੰਘ ਧਾਮੀ ਨੇ ਜਿੱਤ ਹਾਸਲ ਕੀਤੀ। ਸੋਮਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਏ ਆਮ ਇਜਲਾਸ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦਾ 44 ਵਾਂ ਪ੍ਰਧਾਨ ਬਣਾਇਆ ਗਿਆ ਹੈ।
ਦੱਸ ਦੇਈਏ ਕਿ ਬੀਬੀ ਜਗੀਰ ਕੌਰ ਦੀ ਥਾਂ ਹਰਜਿੰਦਰ ਸਿੰਘ ਧਾਮੀ ਐਸਜੀਪੀਸੀ ਦੇ ਪ੍ਰਧਾਨ ਬਣੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ਬਾਰੇ ਪਹਿਲਾਂ ਹੀ ਚਰਚਾ ਚੱਲ ਰਹੀ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਤੇ ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਚੁਣੇ ਗਏ ਹਨ।