ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਸੋਮਵਾਰ ਨੂੰ ਚੋਣ ਹੋਈ ਹੈ। ਪ੍ਰਧਾਨ ਦੇ ਅਹੁਦੇ ‘ਤੇ ਹਰਜਿੰਦਰ ਸਿੰਘ ਧਾਮੀ ਜੇਤੂ ਰਹੇ ਹਨ। ਧਾਮੀ ਨੂੰ 141 ਵਿੱਚੋਂ 107 ਵੋਟਾਂ ਮਿਲੀਆਂ ਹਨ। ਧਾਮੀ ਲਗਾਤਾਰ ਚੌਥੀ ਵਾਰ ਪ੍ਰਧਾਨ ਚੁਣੇ ਗਏ ਹਨ। ਪ੍ਰਧਾਨ ਦੇ ਅਹੁਦੇ ਲਈ ਦੂਜੀ ਉਮੀਦਵਾਰ ਜਗੀਰ ਕੌਰ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਅਕਾਲੀ ਦਲ ਦੇ ਬਾਗੀ ਧੜੇ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੂੰ ਸਿਰਫ਼ 33 ਵੋਟਾਂ ਮਿਲੀਆਂ ਹਨ। ਜਦਕਿ 1 ਵੋਟ ਰੱਦ ਹੋ ਗਈ। ਰਘੂਜੀਤ ਸਿੰਘ ਵਿਰਕ ਨੂੰ ਸੀਨੀਅਰ ਮੀਤ ਪ੍ਰਧਾਨ ਚੁਣਿਆ ਗਿਆ ਹੈ। ਇਸ ਤੋਂ ਇਲਾਵਾ ਬਲਦੇਵ ਸਿੰਘ ਕਲਿਆਣ ਜੂਨੀਅਰ ਮੀਤ ਪ੍ਰਧਾਨ ਅਤੇ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਬਣੇ ਹਨ।
ਸੁਰਜੀਤ ਸਿੰਘ ਗੜ੍ਹੀ, ਬਲਦੇਵ ਸਿੰਘ ਕੰਪੁਰਾ, ਸੁਖਪ੍ਰੀਤ ਸਿੰਘ ਰੋਡੇ, ਜਸਵੰਤ ਸਿੰਘ, ਸੁਰਜੀਤ ਸਿੰਘ ਤੁਗਲਵਾਲ, ਪਰਮਜੀਤ ਸਿੰਘ ਖਾਲਸਾ, ਅਮਰੀਕ ਸਿੰਘ, ਹਰਜਿੰਦਰ ਸਿੰਘ ਅਤੇ ਅਮਰਜੀਤ ਸਿੰਘ ਨੂੰ ਕਾਰਜਕਾਰਨੀ ਕਮੇਟੀ ਮੈਂਬਰ ਚੁਣਿਆ ਗਿਆ ਹੈ।