ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਚੁਣੇ ਗਏ ਹਨ। ਚੋਣ ਵਿੱਚ ਕੁੱਲ 137 ਵੋਟਾਂ ਪਈਆਂ ਸਨ, ਜਿਨ੍ਹਾਂ ਵਿੱਚੋਂ ਧਾਮੀ ਨੂੰ 118 ਵੋਟਾਂ ਮਿਲੀਆਂ ਹਨ। ਜਦਕਿ ਅਕਾਲੀ ਦਲ ਸੰਯੁਕਤ ਦੇ ਉਮੀਦਵਾਰ ਬਾਬਾ ਬਲਬੀਰ ਸਿੰਘ ਘੁੰਨਸ ਨੂੰ 17 ਵੋਟਾਂ ਮਿਲੀਆਂ ਹਨ। ਰਜਿੰਦਰ ਸਿੰਘ ਮਹਿਤਾ ਨੂੰ ਜਨਰਲ ਸਕੱਤਰ ਚੁਣਿਆ ਗਿਆ।
