ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਬੰਧੀ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਸ਼੍ਰੋਮਣੀ ਕਮੇਟੀ ਕਾਰਜਕਾਰਨੀ ਨੂੰ ਭੇਜ ਦਿੱਤਾ ਹੈ। ਇਨ੍ਹਾਂ ਹੀ ਨਹੀਂ ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ 7 ਮੈਂਬਰੀ ਕਮੇਟੀ ਚੋਂ ਫਾਰਗ ਕਰਨ ਦੀ ਵੀ ਅਪੀਲ ਕੀਤੀ ਹੈ। ਇਸ ਸਬੰਧੀ ਉਨ੍ਹਾਂ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਿੱਠੀ ਵੀ ਲਿਖੀ ਹੈ।
ਦੱਸ ਦਈਏ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਪਾਈ ਪੋਸਟ ਮਗਰੋਂ ਲਿਆ ਹੈ। ਦਰਅਸਲ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ’ਚ ਪੋਸਟ ਪਾਈ ਸੀ। ਜਿਸ ’ਚ ਉਨ੍ਹਾਂ ਨੇ ਲਿਖਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨਾ ਬੇਹੱਦ ਹੀ ਨਿੰਦਣਯੋਗ ਹੈ।