ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ਼ਨੀਵਾਰ ਨੂੰ ਮਾਨਸਾ ਦੀ IPS ਜੋਤੀ ਯਾਦਵ ਨਾਲ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਉਨ੍ਹਾਂ ਦੇ ਆਨੰਦ ਕਾਰਜ ਅੱਜ ਸਵੇਰੇ ਅੱਠ ਵਜੇ ਗੁਰਦੁਆਰਾ ਬਿਭੌਰ ਸਾਹਿਬ ਨੰਗਲ ਜ਼ਿਲ੍ਹਾ ਰੋਪੜ ਵਿਖੇ ਹੋਏ ਹਨ। ਬੀਤੇ ਦਿਨੀਂ ਹੀ ਉਨ੍ਹਾਂ ਦੇ ਵਿਆਹ ਦਾ ਕਾਰਡ ਵੀ ਸਾਹਮਣੇ ਆਇਆ ਸੀ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਵੀ ਆਨੰਦ ਕਾਰਜ ਦੀ ਰਸਮ ਵਿੱਚ ਸ਼ਿਰਕਤ ਕੀਤੀ ਹੈ।
ਮੀਡੀਆ ਰਿਪੋਰਟਾਂ ਮੁਤਾਬਿਕ ਮੰਤਰੀ ਹਰਜੋਤ ਬੈਂਸ ਦੇ ਵਿਆਹ ਦੀ ਪਾਰਟੀ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਿਲ ਹੋਣਗੇ। ਇਸ ਦੇ ਨਾਲ ਨਾਲ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਵੀ ਸ਼ਾਮਿਲ ਹੋਵੇਗੀ।