ਮੁੰਬਈ ਇੰਡੀਅਨਜ਼ ਨੇ ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ ਜਿੱਤ ਲਿਆ ਹੈ। ਫਾਈਨਲ ਮੈਚ ਵਿੱਚ ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 7 ਵਿਕਟਾਂ ਨਾਲ ਹਰਾਇਆ ਸੀ। ਹਾਲਾਂਕਿ ਮਹਿਲਾ ਪ੍ਰੀਮੀਅਰ ਲੀਗ ਦਾ ਪਹਿਲਾ ਸੀਜ਼ਨ ਜਿੱਤਣ ਤੋਂ ਬਾਅਦ ਮੁੰਬਈ ਇੰਡੀਅਨਜ਼ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਨਿੱਜੀ ਤੌਰ ‘ਤੇ ਮੈਂ ਲੰਬੇ ਸਮੇਂ ਤੋਂ ਇਸ ਪਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੀ ਸੀ। ਮੈਂ ਕਪਤਾਨ ਵਜੋਂ ਜਿੱਤਣਾ ਚਾਹੁੰਦੀ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਰਹੇਗੀ ਕਿ ਆਉਣ ਵਾਲੇ ਸੀਜ਼ਨ ਵਿੱਚ ਵੀ ਇਸ ਸ਼ਾਨਦਾਰ ਪ੍ਰਦਰਸ਼ਨ ਨੂੰ ਦੁਹਰਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਨੌਜਵਾਨ ਭਾਰਤੀ ਖਿਡਾਰੀਆਂ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ।
ਹਰਮਨਪ੍ਰੀਤ ਕੌਰ ਨੇ ਕਿਹਾ ਕਿ ਇਸ ਸੀਜ਼ਨ ਵਿੱਚ ਭਾਰਤ ਦੇ ਕਈ ਨੌਜਵਾਨ ਖਿਡਾਰੀਆਂ ਨੇ ਕਾਫੀ ਪ੍ਰਭਾਵਿਤ ਕੀਤਾ ਹੈ। ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਨੂੰ ਭਰੋਸਾ ਹੈ ਕਿ ਇਹ ਨੌਜਵਾਨ ਖਿਡਾਰੀ ਰਾਸ਼ਟਰੀ ਟੀਮ ਲਈ ਵੀ ਚੰਗਾ ਪ੍ਰਦਰਸ਼ਨ ਕਰਨਗੇ। ਇਹ ਨੌਜਵਾਨ ਭਾਰਤੀ ਖਿਡਾਰੀ ਰਾਸ਼ਟਰੀ ਟੀਮ ਲਈ ਆਪਣਾ 100 ਫੀਸਦੀ ਯੋਗਦਾਨ ਦੇਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਫਾਈਨਲ ਮੈਚ ‘ਤੇ ਗੱਲ ਕੀਤੀ। ਹਰਮਨਪ੍ਰੀਤ ਕੌਰ ਨੇ ਅੱਗੇ ਕਿਹਾ ਕਿ ਜਦੋਂ ਅਸੀਂ ਪਹਿਲਾਂ ਗੇਂਦਬਾਜ਼ੀ ਕਰਨ ਲਈ ਆਏ ਤਾਂ ਸਾਨੂੰ ਪਤਾ ਸੀ ਕਿ ਸਾਡੇ ਗੇਂਦਬਾਜ਼ ਕਿਸੇ ਵੀ ਟੀਮ ਨੂੰ ਆਲਆਊਟ ਕਰਨ ਦੀ ਸਮਰੱਥਾ ਰੱਖਦੇ ਹਨ। ਹਰਮਨਪ੍ਰੀਤ ਨੇ ਕਿਹਾ ਕਿ ਗੇਂਦਬਾਜ਼ ਦੇ ਤੌਰ ‘ਤੇ ਇਹ ਜ਼ਰੂਰੀ ਹੈ ਕਿ ਤੁਸੀਂ ਜੋ ਯੋਜਨਾ ਬਣਾਈ ਹੈ ਉਸ ‘ਤੇ ਬਿਹਤਰ ਕੰਮ ਕੀਤਾ ਜਾਵੇ।