ਪੰਜਾਬ ‘ਚ ਵਿਧਾਨ ਸਭਾ ਚੋਣਾਂ ਦੀ ਤਰੀਕ ਦੀਨੋ ਦਿਨ ਨੇੜੇ ਆ ਰਹੀ ਹੈ, ਇਸ ਦੌਰਾਨ ਵਾਅਦਿਆਂ ਅਤੇ ਦਾਅਵਿਆਂ ਦਾ ਡੋਰ ਵੀ ਤੇਜ਼ ਹੋ ਗਿਆ ਹੈ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਜਾਂ ਤਾਂ ਨਸ਼ਾ ਰਹੇਗਾ ਜਾਂ ਫਿਰ ਅਕਾਲੀ ਦਲ ਹੀ ਰਹੇਗਾ ਤੇ ਨਾਲ ਹੀ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਸੱਤਾ ਸੰਭਾਲਦਿਆਂ ਹੀ ਨਸ਼ਾ ਵੇਚਣ ਵਾਲਿਆਂ ਦੇ ਖਿਲਾਫ ਕਾਰਵਾਈ ਕਰੇਗੀ।
ਹਰਸਿਮਰਤ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਸਰਕਾਰ ਵਾਂਗੂ ਨਸ਼ੇ ਦਾ ਸ਼ਿਕਾਰ ਹੋਣ ਵਾਲਿਆਂ ਨੁੰ ਤੰਗ ਪ੍ਰੇਸ਼ਾਨ ਨਹੀਂ ਕਰਾਂਗੇ ਬਲਕਿ ਉਨ੍ਹਾਂ ਦੇ ਨਸ਼ੇ ਛਡਾ ਕੇ ਉਨ੍ਹਾਂ ਦਾ ਸਮਾਜ ਵਿਚ ਮੁੜ ਵਸੇਬਾ ਕਰਾਂਗੇ ਤੇ ਉਨ੍ਹਾਂ ਨੂੰ ਨੌਕਰੀਆਂ ਪ੍ਰਦਾਨ ਕਰਾਂਗੇ।