ਮੰਗਲਵਾਰ ਨੂੰ ਹਰਿਆਣਾ ਦੀ ਰਾਜਨੀਤੀ ਵਿਚ ਵੱਡਾ ਫੇਰਬਦਲ ਦੇਖਣ ਨੂੰ ਮਿਲਿਆ ਹੈ। ਦਰਅਸਲ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਜ਼ਾਦ ਵਿਧਾਇਕ ਭਾਜਪਾ ਦੇ ਸਮਰਥਨ ‘ਚ ਅੱਗੇ ਆਏ ਹਨ। ਇਸ ਨਾਲ ਭਾਜਪਾ ਅਤੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਦਾ ਗੱਠਜੋੜ ਟੁੱਟਣਾ ਤੈਅ ਹੈ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ‘ਚ ਸੀਟਾਂ ਦੀ ਵੰਡ ਨੂੰ ਲੈ ਕੇ ਮਤਭੇਦ ਹੋਣ ਕਾਰਨ ਇਹ ਗੱਠਜੋੜ ਟੁੱਟ ਰਿਹਾ ਹੈ। ਇਸ ਤੋਂ ਪਹਿਲਾਂ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਸੀ ਕਿ ਹਰਿਆਣਾ ਕੈਬਨਿਟ ਅੱਜ ਸਮੂਹਿਕ ਅਸਤੀਫਾ ਦੇ ਸਕਦੀ ਹੈ। ਇਸ ਦੌਰਾਨ ਆਜ਼ਾਦ ਵਿਧਾਇਕਾਂ ਨੇ ਸੀਐਮ ਖੱਟਰ ਨਾਲ ਮੁਲਾਕਾਤ ਕੀਤੀ ਹੈ। ਉੱਥੇ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪ ਦਿੱਤਾ ਹੈ।