ਹਾਕਸ ਬੇਅ ਵਿਚ ਸ਼ੁੱਕਰਵਾਰ ਦੁਪਹਿਰ ਨੂੰ ਦੋ ਵਾਹਨਾਂ ਦੀ ਟੱਕਰ ਵਿਚ ਦੋ ਲੋਕਾਂ ਦੀ ਮੌਤ ਹੋ ਗਈ, ਇੰਨਾਂ ਮੌਤਾਂ ਬਾਰੇ ਪੁਲਿਸ ਨੇ ਪੁਸ਼ਟੀ ਕੀਤੀ ਹੈ। ਇਹ ਹਾਦਸਾ ਹੇਸਟਿੰਗਜ਼ ਦੇ ਦੱਖਣ-ਪੱਛਮ ਦੇ ਪੁਕਾਵਾ ਵਿਖੇ ਸਟੇਟ ਹਾਈਵੇਅ 2 ‘ਤੇ ਦੁਪਹਿਰ 2.30 ਵਜੇ ਤੋਂ ਬਾਅਦ ਵਾਪਰਿਆ ਸੀ। ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਤੀਜਾ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਸੀ। ਪੁਲਿਸ ਦੀ ਗੰਭੀਰ ਕਰੈਸ਼ ਯੂਨਿਟ ਮੌਕੇ ‘ਤੇ ਸੀ ਅਤੇ ਹਾਦਸੇ ਸਬੰਧੀ ਪੁੱਛਗਿੱਛ ਜਾਰੀ ਹੈ।
