ਪੰਜਾਬ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ ‘ਤੇ ਬੁੱਧਵਾਰ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਵੱਡਾ ਹੁਕਮ ਦਿੱਤਾ ਹੈ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਸ਼ੰਭੂ ਸਰਹੱਦ ‘ਤੇ ਲੱਗੇ ਬੈਰੀਕੇਡਾਂ ਨੂੰ ਇੱਕ ਹਫ਼ਤੇ ਦੇ ਅੰਦਰ ਖੋਲ੍ਹਣ ਦੇ ਹੁਕਮ ਦਿੱਤੇ ਹਨ। ਇਸ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਜ਼ਿੰਮੇਵਾਰੀ ਹਰਿਆਣਾ ਅਤੇ ਪੰਜਾਬ ਸਰਕਾਰਾਂ ਦੀ ਹੋਵੇਗੀ। ਅੰਦੋਲਨਕਾਰੀ ਕਿਸਾਨ ਪ੍ਰਸ਼ਾਸਨ ਵੱਲੋਂ ਨਿਰਧਾਰਤ ਥਾਵਾਂ ‘ਤੇ ਅੰਦੋਲਨ ਕਰ ਸਕਦੇ ਹਨ।
![](https://www.sadeaalaradio.co.nz/wp-content/uploads/2024/07/WhatsApp-Image-2024-07-10-at-1.20.33-PM-950x534.jpeg)