ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸਰਕਾਰ ਵੱਲੋਂ ਸੁਰੱਖਿਆ ਵਾਪਸ ਲਏ ਜਾਣ ਦਾ ਮੁੱਦਾ ਪੰਜਾਬ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਵਾਬ ਤਲਬ ਕੀਤਾ ਹੈ ਕਿ ਵਿਧਾਇਕਾਂ ਕੋਲੋਂ ਲਈ ਸੁਰੱਖਿਆ ਵਾਪਸੀ ਦੇ ਦਸਤਾਵੇਜ਼ ਲੀਕ ਕਿਵੇਂ ਹੋਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਨੇ ਸੁਰੱਖਿਆ ਵਾਪਸੀ ਦਾ ਮੁੱਦਾ ਹਾਈਕੋਰਟ ਵਿੱਚ ਰੱਖਿਆ ਹੈ। ਉਨ੍ਹਾਂ ਸੁਰੱਖਿਆ ਨੂੰ ਲੈ ਕੇ ਪਟੀਸ਼ਨ ਦਾਖਲ ਕੀਤੀ ਹੈ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਦੇ 2 ਸੁਰੱਖਿਆ ਕਰਮੀ ਬਹਾਲ ਕੀਤੇ ਹਨ।
ਇਸਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਸੁਰੱਖਿਆ ਵਾਪਸ ਲੈਣ ਦੇ ਦਸਤਾਵੇਜ ਕਿਵੇਂ ਲੀਕ ਹੋਏ ਹਨ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਵੀ ਪੁੱਛਿਆ ਹੈ ਕਿ ਵਿਧਾਇਕਾਂ ਤੋਂ ਸੁਰੱਖਿਆ ਕਿਸ ਆਧਾਰ ‘ਤੇ ਵਾਪਸ ਲਈ ਗਈ ਸੀ। ਹੁਣ 2 ਜੂਨ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।