[gtranslate]

ਮੱਖਣ ਖਾਣ ਨਾਲ ਸਰੀਰ ਨੂੰ ਮਿਲਦੇ ਨੇ ਇਹ ਹੈਰਾਨੀਜਨਕ ਫਾਇਦੇ, ਪੜ੍ਹੋ ਪੂਰੀ ਖਬਰ

health benefits of butter

ਅਕਸਰ ਨਾਸ਼ਤੇ ‘ਚ ਜ਼ਿਆਦਾਤਰ ਲੋਕ ਬਰੈੱਡ ਬਟਰ ਖਾਣਾ ਪਸੰਦ ਕਰਦੇ ਹਨ। ਮੱਖਣ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਪੀਲੇ ਮੱਖਣ ਨਾਲੋਂ ਸਫੇਦ ਮੱਖਣ ਸਿਹਤ ਲਈ ਜ਼ਿਆਦਾ ਫਾਇਦੇਮੰਦ ਹੈ, ਜਿਸ ’ਚ ਵਿਟਾਮਿਨ-ਏ, ਈ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ। ਇਹ ਸਰੀਰ ਦੇ ਰੋਗਾਂ ਨਾਲ ਲੜਣ ਦੀ ਸ਼ਕਤੀ ਨੂੰ ਵਧਾਉਣ ’ਚ ਮਦਦ ਕਰਦਾ ਹੈ। ਸਫੇਦ ਮੱਖਣ ’ਚ ਨਮਕ ਬਿਲਕੁੱਲ ਨਹੀਂ ਹੁੰਦਾ ਅਤੇ ਇਸ ’ਚ ਬੀਟਾ ਕੈਰੋਟੀਨ ਦੀ ਮਾਤਰਾ ਵੀ ਘੱਟ ਹੁੰਦੀ ਹੈ।

ਮੱਖਣ ਦੇ ਸੇਵਨ ਨਾਲ ਸਰੀਰ ਨੂੰ ਹੋਣ ਵਾਲੇ ਫਾਇਦੇ…

ਅੱਖਾਂ ਦੀ ਜਲਨ ਦੀ ਸਮੱਸਿਆ ਤੋਂ ਰਾਹਤ
ਅੱਖਾਂ ਦੀ ਜਲਨ ਦੀ ਸਮੱਸਿਆ ਹੋਣ ’ਤੇ ਗਾਂ ਦੇ ਦੁੱਧ ਦਾ ਮੱਖਣ ਬਣਾ ਕੇ ਅੱਖਾਂ ’ਤੇ ਲਗਾਉਣਾ ਚਾਹੀਦਾ ਹੈ। ਇਸ ਨਾਲ ਅੱਖਾਂ ਨੂੰ ਫਾਇਦਾ ਹੁੰਦਾ ਹੈ।

ਦਿਲ ਦਾ ਰੋਗ
ਅੱਜਕਲ ਜ਼ਿਆਦਾਤਰ ਲੋਕਾਂ ਨੂੰ ਕੋਲੈਸਟਰੋਲ ਦੀ ਸਮੱਸਿਆ ਹੁੰਦੀ ਹੈ, ਜਿਸ ਵਜ੍ਹਾ ਨਾਲ ਦਿਲ ਦੇ ਕਈ ਰੋਗ ਹੋ ਜਾਂਦੇ ਹਨ। ਅਜਿਹੇ ਵਿੱਚ ਵਿਟਾਮਿਨ ਅਤੇ ਸੇਲੇਨਿਯਮ ਨਾਲ ਭਰਪੂਰ ਸਫੇਦ ਮੱਖਣ ਖਾਣ ਨਾਲ ਦਿਲ ਹੈਲਦੀ ਰਹਿੰਦਾ ਹੈ।

ਕੈਂਸਰ
ਸਫੇਦ ਮੱਖਣ ਨਾਲ ਕੈਂਸਰ ਵਰਗੀਆਂ ਗੰਭੀਰ ਬੀਮਾਰੀਆਂ ਨਾਲ ਲੜਣ ਵਿੱਚ ਮਦਦ ਮਿਲਦੀ ਹੈ। ਇਸ ਵਿੱਚ ਮੌਜੂਦ ਐਂਟੀਆਕਸੀਡੈਂਟ ਚਮੜੀ ਦੀ ਫ੍ਰੀ ਰੈਡਿਕਲਸ ਤੋਂ ਸੁਰੱਖਿਆ ਕਰਦੇ ਹਨ ਅਤੇ ਕੈਂਸਰ ਨਾਲ ਲੜਣ ਵਿੱਚ ਮਦਦ ਕਰਦੇ ਹਨ।

ਥਾਈਰਾਈਡ ਦੀ ਸਮੱਸਿਆ ਤੋਂ ਰਾਹਤ
ਥਾਈਰਾਈਡ ਦੀ ਵਜ੍ਹਾ ਨਾਲ ਗਲੇ ਵਿੱਚ ਸੋਜ ਹੋ ਜਾਂਦੀ ਹੈ। ਅਜਿਹੇ ਵਿੱਚ ਸਫੇਦ ਮੱਖਣ ਖਾਣਾ ਕਾਫੀ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਮੌਜੂਦ ਆਇਓਡੀਨ ਥਾਈਰਾਈਡ ਗ੍ਰੰਥੀਆਂ ਨੂੰ ਮਜ਼ਬੂਤ ਬਣਾ ਕੇ ਇਸ ਸਮੱਸਿਆ ਤੋਂ ਛੁਟਕਾਰਾ ਦਿਵਾਉਣ ‘ਚ ਮਦਦ ਕਰਦਾ ਹੈ।

Likes:
0 0
Views:
314
Article Categories:
Health

Leave a Reply

Your email address will not be published. Required fields are marked *