ਇਸ ਸਮੇਂ ਪੂਰੇ ਭਾਰਤ ਵਿੱਚ ਬਰਸਾਤੀ ਮੌਸਮ ਦੀ ਸ਼ੁਰੂਆਤ ਹੋ ਚੁੱਕੀ ਹੈ, ਅਜਿਹੀ ਸਥਿਤੀ ਵਿੱਚ ਹਰ ਕੋਈ ਆਪਣੇ ਘਰਾਂ ਵਿੱਚ ਮੱਕੀ ਯਾਨੀ ਕਿ Sweet Corn ਖਾਣਾ ਪਸੰਦ ਕਰਦਾ ਹੈ। ਖਾਣ ਵਿੱਚ Corn ਜਿੰਨੇ ਸਵਾਦ ਲੱਗਦੇ ਹਨ, ਉੰਨੇ ਹੀ ਸਿਹਤ ਲਈ ਵੀ ਫਾਇਦੇਮੰਦ ਹੁੰਦੇ ਹਨ। ਮਾਨਸੂਨ ਦੇ ਮੌਸਮ ਵਿੱਚ ਮੱਕੀ ਖਾਣ ਦੀ ਵੀ ਸਲਾਹ ਦਿੱਤੀ ਜਾਂਦੀ ਹੈ। ਦਰਅਸਲ, ਮੱਕੀ ਵਿੱਚ ਬਹੁਤ ਸਾਰੇ ਮਹੱਤਵਪੂਰਨ ਪੌਸ਼ਟਿਕ ਤੱਤ ਅਤੇ ਫੈਟੀ ਐਸਿਡ ਪਾਏ ਜਾਂਦੇ ਹਨ, ਜੋ ਸਾਨੂੰ ਸਿਹਤਯਾਬ ਰਹਿਣ ‘ਚ ਸਹਾਇਤਾ ਕਰਦੇ ਹਨ।
ਦਿਲ ਅਤੇ ਦਿਮਾਗ ਲਈ ਫਾਇਦੇਮੰਦ – ਮੱਕੀ ਦੀ ਰੋਟੀ ਤੋਂ ਲੈ ਕੇ Continental Salad ਤੱਕ ਮੱਕੀ ਨੂੰ ਕਈ ਤਰੀਕਿਆਂ ਨਾਲ ਤੁਸੀ ਆਪਣੀ ਖੁਰਾਕ ਵਿੱਚ ਸ਼ਾਮਿਲ ਕਰ ਸਕਦੇ ਹੋ। ਫਾਈਬਰ ਨਾਲ ਭਰਪੂਰ ਮੱਕੀ ਦਿਲ ਤੋਂ ਲੈ ਕੇ ਸਾਡੀ ਮਾਨਸਿਕ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੈ। ਆਓ ਜਾਣਦੇ ਹਾਂ ਮੱਕੀ ਖਾਣ ਦੇ ਫਾਇਦੇ।
ਵਿਟਾਮਿਨ – ਮੱਕੀ ਵਿਟਾਮਿਨ ਬੀ ਨਾਲ ਭਰਪੂਰ ਹੁੰਦੀ ਹੈ ਜੋ ਵਾਲਾਂ ਅਤੇ ਹੱਡੀਆਂ ਲਈ ਬਹੁਤ ਫਾਇਦੇਮੰਦ ਹੁੰਦੀ ਹੈ। ਇਹ ਸਰੀਰ ਦੇ ਊਰਜਾ ਦੇ ਪੱਧਰ ਨੂੰ ਬਣਾਈ ਰੱਖਣ ਵਿੱਚ ਵੀ ਸਹਾਇਤਾ ਕਰਦੀ ਹੈ। ਇਸ ਤੋਂ ਇਲਾਵਾ ਇਹ ਵਿਟਾਮਿਨ ਏ ਨਾਲ ਭਰਪੂਰ ਵੀ ਹੁੰਦੀ ਹੈ ਜੋ ਇਮਿਊਨ ਸਿਸਟਮ ਨੂੰ ਮਜ਼ਬੂਤ ਰੱਖਦੀ ਹੈ।
ਐਂਟੀਆਕਸੀਡੈਂਟ – ਮੱਕੀ ਵਿੱਚ ਐਂਟੀਆਕਸੀਡੈਂਟ ਗੁਣ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਜੋ ਕਿ ਕਿਸੇ ਵੀ ਤਰ੍ਹਾਂ ਦੀ Inflamation ਨੂੰ ਘੱਟ ਕਰਦਾ ਹੈ ਅਤੇ ਤਣਾਅ ਤੋਂ ਬਚਾਉਂਦਾ ਹੈ। ਇਸ ਤੋਂ ਇਲਾਵਾ ਕੈਰੋਟਿਨੋਇਡਜ਼, ਲਯੂਟਿਨ ਅਤੇ ਜ਼ੇਕਸੈਂਥਿਨ ਵਰਗੇ ਐਂਟੀਆਕਸੀਡੈਂਟ ਅੱਖਾਂ ਨੂੰ ਤੰਦਰੁਸਤ ਰੱਖਦੇ ਹਨ।
ਫਾਈਬਰ – ਮੱਕੀ Fiber ਨਾਲ ਭਰਪੂਰ ਹੁੰਦੀ ਹੈ ਜੋ ਅੰਤੜੀਆਂ ਨੂੰ ਸਿਹਤਮੰਦ ਰੱਖਦੀ ਹੈ। ਇਸਦੇ ਸੇਵਨ ਨਾਲ ਕਬਜ਼ ਨਹੀਂ ਹੁੰਦੀ ਅਤੇ ਤੁਹਾਡਾ ਪੇਟ ਲੰਬੇ ਸਮੇਂ ਲਈ ਭਰਿਆ ਰਹਿੰਦਾ ਹੈ। ਇਸ ਵਿੱਚ ਮੌਜੂਦ ਘੁਲਣਸ਼ੀਲ ਫਾਈਬਰ ਬਲੱਡ ਸ਼ੂਗਰ ਦੇ ਪੱਧਰ ਨੂੰ ਵੀ ਕੰਟਰੋਲ ਰੱਖਦਾ ਹੈ।
ਮੋਟਾਪੇ ਤੋਂ ਬਚਾਅ – ਮੱਕੀ ਇੱਕ High Fiber ਵਾਲਾ ਅਨਾਜ ਹੈ। ਇਸ ਦਾ ਸੇਵਨ ਕਰਨ ਨਾਲ ਪੇਟ ਲੰਬੇ ਸਮੇਂ ਲਈ ਭਰਿਆ ਰਹਿੰਦਾ ਹੈ ਅਤੇ ਸਾਨੂੰ ਵਧੇਰੇ ਕੈਲੋਰੀ ਲੈਣ ਦੀ ਜ਼ਰੂਰਤ ਨਹੀਂ ਪੈਂਦੀ। ਜਿਸ ਨਾਲ ਭਾਰ ਘਟਾਉਣ ਵਿੱਚ ਮਦਦ ਮਿਲਦੀ ਹੈ।