ਸਰਦੀਆਂ ਵਿੱਚ ਬਾਜ਼ਾਰਾਂ ਵਿਚ ਬਹੁਤ ਸਾਰੇ ਫਲ ਅਤੇ ਸਬਜ਼ੀਆਂ ਹੁੰਦੀਆਂ ਹਨ। ਇਹ ਹਮੇਸ਼ਾ ਕਿਹਾ ਜਾਂਦਾ ਹੈ ਕਿ ਮੌਸਮੀ ਫਲ ਖਾਣੇ ਚਾਹੀਦੇ ਹਨ ਕਿਉਂਕਿ ਇਸ ਵਿੱਚ ਬਹੁਤ ਸਾਰੀਆਂ ਵਿਸ਼ੇਸ਼ਤਾਵਾਂ ਹੁੰਦੀਆਂ ਹਨ ਜੋ ਸਿਹਤ ਲਈ ਬਹੁਤ ਵਧੀਆ ਸਾਬਿਤ ਹੋ ਸਕਦੀਆਂ ਹਨ। ਸਰਦੀਆਂ ਵਿੱਚ, ਜੇ ਤੁਸੀਂ ਸਟ੍ਰਾਬੇਰੀ ਨੂੰ ਆਪਣੀ ਖੁਰਾਕ ‘ਚ ਸ਼ਾਮਿਲ ਕਰਦੇ ਹੋ, ਤਾਂ ਇਹ ਸਰੀਰ ਵਿੱਚ ਬਹੁਤ ਸਾਰੇ ਖਣਿਜਾਂ ਅਤੇ ਵਿਟਾਮਿਨਾਂ ਦੀ ਘਾਟ ਨੂੰ ਪੂਰਾ ਕਰ ਸਕਦੀ ਹੈ। ਸਟ੍ਰਾਬੇਰੀ ਇੱਕ ਬਹੁਤ ਹੀ ਰਸੀਲਾ ਫਲ ਹੈ। ਸਵਾਦ ਹੋਣ ਦੇ ਨਾਲ ਨਾਲ ਇਸ ਦੀ ਵਰਤੋਂ ਸਿਹਤ ਲਈ ਵੀ ਬਹੁਤ ਫ਼ਾਇਦੇਮੰਦ ਹੁੰਦੀ ਹੈ। ਪ੍ਰੋਟੀਨ, ਕੈਲੋਰੀ,ਫਾਈਬਰ, ਆਇਓਡੀਨ, ਫੋਲੇਟ, ਓਮੇਗਾ 3, ਪੋਟਾਸ਼ੀਅਮ, ਮੈਗਨੀਸ਼ੀਅਮ, ਵਿਟਾਮਿਨ-ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਸਟ੍ਰਾਬੇਰੀ ਦੀ ਵਰਤੋਂ ਤੁਹਾਡੇ ਸਰੀਰ ਨੂੰ ਕਈ ਬੀਮਾਰੀਆਂ ਨਾਲ ਲੜਣ ਦੀ ਤਾਕਤ ਦਿੰਦੀ ਹੈ।
ਸਟ੍ਰਾਬੇਰੀ ਨੂੰ ਸੂਪਰਫੂਡ ਮੰਨਿਆ ਜਾਂਦਾ ਹੈ। ਇਸ ਫਲ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਡਾਇਬਿਟੀਜ਼, ਕੈਂਸਰ ਅਤੇ ਦਿਲ ਦੀਆਂ ਬੀਮਾਰੀਆਂ ਦੇ ਨਾਲ-ਨਾਲ ਕਈ ਛੋਟੀਆਂ-ਮੋਟੀਆਂ ਪ੍ਰੇਸ਼ਾਨੀਆਂ ਨੂੰ ਵੀ ਦੂਰ ਕਰਨ ‘ਚ ਮਦਦ ਮਿਲਦੀ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ, ਜਿਸ ਨਾਲ ਤੁਹਾਡੇ ਸਰੀਰ ਦੇ ਬਹੁਤ ਸਾਰੇ ਰੋਗ ਦੂਰ ਹੋ ਸਕਦੇ ਹਨ। ਆਓ ਜਾਣਦੇ ਹਾਂ ਰੋਜ਼ਾਨਾ ਸਟ੍ਰਾਬੇਰੀ ਖਾਣ ਨਾਲ ਕਿਹੜੇ- ਕਿਹੜੇ ਫਾਇਦੇ ਹੁੰਦੇ ਹਨ।
ਸ਼ੂਗਰ ਨੂੰ ਕੰਟਰੋਲ ਕਰੇ – ਸ਼ੂਗਰ ਦੇ ਮਰੀਜ ਬਿਨਾ ਕਿਸੇ ਟੈਂਸ਼ਨ ਦੇ ਇਸ ਨੂੰ ਖਾ ਸਕਦੇ ਹਨ। ਸਟ੍ਰਾਬੇਰੀ ਦੀ ਵਰਤੋਂ ਟਾਈਪ 2 ਸ਼ੂਗਰ ਦਾ ਖਤਰਾ ਵੀ ਘੱਟ ਕਰਦੀ ਹੈ।
ਅੱਖਾਂ ਦੀ ਰੋਸ਼ਨੀ ਵਧਾਏ – ਇਸ ‘ਚ ਮੌਜੂਦ ਅੰਜਾਇਮ ਅੱਖਾਂ ਦੀ ਰੋਸ਼ਨੀ ਵਧਾਉਣ ‘ਚ ਮਦਦ ਕਰਦੇ ਹਨ। ਇਸ ਤੋਂ ਇਲਾਵਾ ਇਸ ‘ਚ ਐਂਟੀ ਆਕਸੀਡੈਂਟ ਤੱਤ ਹੁੰਦੇ ਹਨ ਜੋ ਕਿ ਅੱਖਾਂ ਨੂੰ ਮੋਤਿਆਬਿੰਦ ਤੋਂ ਬਚਾਉਂਦਾ ਹੈ। ਇਸ ਲਈ ਰੋਜ਼ਾਨਾ 1 ਸਟ੍ਰਾਬੇਰੀ ਦੀ ਵਰਤੋਂ ਜ਼ਰੂਰ ਕਰੋ।
ਇਮਿਊਨ ਸਿਸਟਮ – ਸਟ੍ਰਾਬੇਰੀ ਵਿਟਾਮਿਨ ਬੀ ਅਤੇ ਸੀ ਦੇ ਗੁਣਾਂ ਨਾਲ ਭਰਪੂਰ ਹੁੁੰਦੀ ਹੈ ਇਸ ਦੀ ਵਰਤੋਂ ਅੰਦਰੂਨੀ ਤੌਰ ‘ਤੇ ਤਾਕਤ ਪ੍ਰਦਾਨ ਕਰਦੀਦ ਹੈ। ਇਸ ਦੇ ਨਾਲ ਦਿਨ ਭਰ ਤੁਹਾਡੇ ਸਰੀਰ ‘ਚ ਐਨਰਜੀ ਵੀ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਸਟ੍ਰਾਬੇਰੀ ਦੀ ਵਰਤੋਂ ਨਾਲ ਹਾਈ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ ‘ਚ ਮਦਦ ਮਿਲਦੀ ਹੈ।
ਦਿਲ ਦੀਆਂ ਬੀਮਾਰੀਆਂ – ਇਸ ‘ਚ ਮੌਜੂਦ ਫਲੇਵੋਨਾਈਡਸ ਅਤੇ ਐਂਟੀਆਕਸੀਡੈਂਟਸ ਸਰੀਰ ਦਾ ਬੈਡ ਕੋਲੈਸਟਰੋਲ ਤੋਂ ਬਚਾਅ ਕਰਦਾ ਹੈ। ਜਿਸ ਨਾਲ ਧਮਨੀਆਂ ਬਲਾਕ ਹੋਣ ਤੋਂ ਬੱਚ ਜਾਂਦੀਆਂ ਹਨ। ਇਸ ਨਾਲ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਘੱਟ ਹੋ ਜਾਂਦਾ ਹੈ।
ਡਿਪ੍ਰੈਸ਼ਨ ਦੀ ਸਮੱਸਿਆ – ਇਸ ਦੀ ਵਰਤੋਂ ਤੁਹਾਡੇ ਮੂਡ ਨੂੰ ਸਹੀ ਬਣਾਈ ਰੱਖਦਾ ਹੈ। ਇਸ ਨਾਲ ਤੁਹਾਨੂੰ ਸਾਕਾਰਾਤਮਕ ਊਰਜਾ ਮਿਲਦੀ ਹੈ ਅਤੇ ਤੁਸੀਂ ਚੰਗਾ ਮਹਿਸੂਸ ਕਰਦੇ ਹੋ। ਦਿਮਾਗ ਨੂੰ ਠੰਡਾ ਅਤੇ ਫ੍ਰੈਸ਼ ਰਹਿਣ ਨਾਲ ਤੁਸੀਂ ਡਿਪ੍ਰੈਸ਼ਨ ਅਤੇ ਤਣਾਅ ਦੀ ਸਮੱਸਿਆ ਤੋਂ ਬਚੇ ਰਹਿੰਦੇ ਹੋ।