ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੂੰ ਈਡੀ ਅਧਿਕਾਰੀਆਂ ਨੇ ਜ਼ਮੀਨ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਦੇ ਅਧਿਕਾਰੀ ਇਸ ਮਾਮਲੇ ਵਿੱਚ ਝਾਰਖੰਡ ਦੇ ਸੀਐਮ ਤੋਂ ਪੁੱਛਗਿੱਛ ਕਰ ਰਹੇ ਸਨ।ਅੱਠ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਅਧਿਕਾਰੀ ਬੁੱਧਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਰਿਹਾਇਸ਼ ‘ਤੇ ਪਹੁੰਚੇ ਅਤੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ। ਹੇਮੰਤ ਸੋਰੇਨ ਸ਼ਾਮ ਨੂੰ ਰਾਜ ਭਵਨ ਪਹੁੰਚੇ ਅਤੇ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਈਡੀ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਭਲਕੇ ਹੇਮੰਤ ਸੋਰੇਨ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਦੌਰਾਨ ਹੇਮੰਤ ਸੋਰੇਨ ਦੀ ਪਤਨੀ ਅਤੇ ਬੇਟਾ ਈਡੀ ਦਫ਼ਤਰ ਪਹੁੰਚ ਗਏ ਹਨ।
![hemant-soren-arrested-in-land-scam case](https://www.sadeaalaradio.co.nz/wp-content/uploads/2024/02/WhatsApp-Image-2024-01-31-at-11.16.48-PM-950x534.jpeg)