ਨਿਊਜ਼ੀਲੈਂਡ ਵੱਸਦੇ ਭਾਈਚਾਰੇ ਲਈ ਅੱਜ ਦਾ ਦਿਨ ਬਹੁਤ ਖਾਸ ਹੈ। ਇੱਕ ਪਾਸੇ ਜਿੱਥੇ ਗੁਰਦੁਆਰਾ ਕਲਗੀਧਰ ਸਾਹਿਬ ਟਾਕਾਨਿਨੀ ਵਿਖੇ ਅਤਿ-ਆਧੁਨਿਕ ਸੁਵਿਧਾਵਾਂ ਨਾਲ ਲੈਸ ਨਵੀਂ ਰਸੋਈ ਦੀ ਸ਼ੁਰੂਆਤ ਹੋਈ ਹੈ ਉੱਥੇ ਹੀ ਦੂਜੇ ਪਾਸੇ ਗਿਸਬੋਰਨ ‘ਚ ਇਲਾਕੇ ਦੇ ਪਹਿਲੇ ਗੁਰੂਘਰ ਨੂੰ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ। ਇਸ ਗੁਰੂਘਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕਰ ਦਿੱਤਾ ਗਿਆ ਹੈ। ਗੁਰੂਘਰ ਦੀ ਸਥਾਪਨਾ 7, ਸੋਲੈਂਡਰ ਸਟਰੀਟ ਗਿਸਬੋਰਨ ਵਿਖੇ ਕੀਤੀ ਗਈ ਹੈ। ਇਸ ਮੌਕੇ ਵੱਡੀ ਗਿਣਤੀ ਦੇ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਅਰਦਾਸ ਕਰ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ। ਦੱਸ ਦੇਈਏ ਕਿ ਇਸ ਇਲਾਕੇ ‘ਚ 150 ਦੇ ਕਰੀਬ ਪੰਜਾਬੀ ਪਰਿਵਾਰ ਰਹਿੰਦੇ ਹਨ ਜਿਨ੍ਹਾਂ ਵੱਲੋਂ ਲਗਾਤਾਰ ਇਲਾਕੇ ‘ਚ ਗੁਰਦੁਆਰਾ ਸਾਹਿਬ ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ।
![Historic moment for Gisborne’s Sikh community](https://www.sadeaalaradio.co.nz/wp-content/uploads/2024/04/WhatsApp-Image-2024-04-26-at-9.00.28-AM-950x534.jpeg)