ਸ਼ੁੱਕਰਵਾਰ ਸ਼ਾਮ ਨੂੰ ਆਕਲੈਂਡ ਦੇ ਸਟਾਰਸ਼ਿਪ ਹਸਪਤਾਲ ਵਿੱਚ ਇੱਕ ਬੱਚੇ ਦੀ ਮੌਤ ਹੋ ਗਈ ਸੀ। ਬੁਧਵਾਰ ਨੂੰ ਸਟਾਰਸ਼ਿਪ ਚਿਲਡਰਨ ਹਸਪਤਾਲ ਵਿੱਚ ਗੰਭੀਰ “ਗੈਰ-ਦੁਰਘਟਨਾ” ਸੱਟਾਂ ਨਾਲ ਦਾਖਲ ਹੋਏ ਇੱਕ ਬੱਚੇ ਦੀ ਮੌਤ ਤੋਂ ਬਾਅਦ ਇੱਕ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਵੇਤੇਮਾਟਾ (Waitematā ) ਪੁਲਿਸ ਦੇ ਡਿਟੈਕਟਿਵ ਇੰਸਪੈਕਟਰ ਐਰੋਨ ਪ੍ਰੋਕਟਰ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ 10 ਮਹੀਨੇ ਦੇ ਬੱਚੇ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ।
ਉਨ੍ਹਾਂ ਕਿਹਾ ਕਿ ਪੋਸਟਮਾਰਟਮ ਚੱਲ ਰਿਹਾ ਹੈ ਅਤੇ ਨਤੀਜੇ ਵਜੋਂ ਜਾਂਚ ਨੂੰ ਕਤਲ ਦੀ ਜਾਂਚ ਤੱਕ ਅੱਪਗ੍ਰੇਡ ਕਰ ਦਿੱਤਾ ਗਿਆ ਹੈ। ਸ਼ਨੀਵਾਰ ਨੂੰ ਬੱਚੇ ਦਾ ਪੋਸਟਮਾਰਟਮ ਵੀ ਕਰਵਾਇਆ ਜਾ ਰਿਹਾ ਹੈ।