ਪੰਜਾਬ ਦੇ ਹੁਸ਼ਿਆਰਪੁਰ ਦੇ ਜਲੰਧਰ ਰੋਡ ‘ਤੇ ਪਿੱਪਲਾਂਵਾਲਾ ਵਿਖੇ ਦੋ ਗੁੱਟਾਂ ਵਿਚਕਾਰ ਦਿਨ-ਦਿਹਾੜੇ ਗੈਂਗ ਵਾਰ ਹੋਈ ਹੈ। ਲੜਾਈ ਦੇ ਨਾਲ ਹੀ ਦੋਵਾਂ ਪਾਸਿਆਂ ਤੋਂ ਕਾਫੀ ਗੋਲੀਬਾਰੀ ਵੀ ਹੋਈ ਹੈ। ਝੜਪ ਵਿੱਚ ਦੋ ਨੌਜਵਾਨਾਂ ਦੇ ਸਿਰ ਵਿੱਚ ਗੋਲੀਆਂ ਲੱਗੀਆਂ ਸਨ। ਇਸ ਦੌਰਾਨ ਇੱਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਜਦਕਿ ਦੂਜੇ ਨੂੰ ਉਸਦੇ ਸਾਥੀਆਂ ਨੇ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ ਸੀ। ਪਰ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ। ਉਥੇ ਤਿੰਨ-ਚਾਰ ਘੰਟੇ ਬਾਅਦ ਉਸ ਦੀ ਮੌਤ ਹੋ ਗਈ।
ਲੋਕਾਂ ਨੇ ਦੱਸਿਆ ਕਿ ਇਹ ਗੈਂਗਵਾਰ ਕਿਸੇ ਪੁਰਾਣੀ ਰੰਜਿਸ਼ ਕਾਰਨ ਹੋਈ ਸੀ ਅਤੇ ਇਸ ਨੇ ਖੂਨੀ ਰੂਪ ਧਾਰਨ ਕਰ ਲਿਆ ਉੱਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ‘ਚ ਜੁੱਟ ਗਈ। ਪੁਲਿਸ ਨੇ ਮੌਕੇ ਤੋਂ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ ਸਨpunjab-hoshiarpur-gang-war-firing-incident-one-dead।