ਆਕਲੈਂਡ ਦੇ Grey Lynn ਵਿੱਚ ਇੱਕ ਘਰ ਦੇ ਅੱਗ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ। ਅੱਗ ਇੰਨੀ ਭਿਆਨਕ ਸੀ ਕਿ ਦੂਰ ਤੱਕ ਅਸਮਾਨ ਵਿੱਚ ਅੱਗ ਦੀਆਂ ਲਪਟਾਂ ਅਤੇ ਧੂਆਂ ਦਿੱਖ ਰਿਹਾ ਸੀ। ਘਰ ਵਿੱਚ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਤਿੰਨ ਲੋਕਾਂ ਦੇ ਜ਼ਖਮੀ ਹੋਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ, ਜਦਕਿ ਇੱਕ ਦੀ ਹਾਲਤ ਗੰਭੀਰ ਹੈ। ਇਹ ਅੱਗ ਸ਼ਨੀਵਾਰ ਸ਼ਾਮ ਕਰੀਬ 5:45 ਵਜੇ ਲੱਗੀ ਸੀ, ਇਸ ਤੋਂ ਬਾਅਦ ਗ੍ਰੇਟ ਨੌਰਥ ਰੋਡ ਦੇ ਇੱਕ ਹਿੱਸੇ ਨੂੰ ਬੰਦ ਕਰ ਦਿੱਤਾ ਗਿਆ ਸੀ ਜਦੋ ਐਮਰਜੈਂਸੀ ਸੇਵਾਵਾਂ ਅੱਗ ਨੂੰ ਕੰਟਰੋਲ ਕਰਨ ਲਈ ਜੱਦੋ ਜਹਿਦ ਕਰ ਰਹੀਆਂ ਸਨ।
ਜ਼ਖਮੀ ਹੋਏ ਤਿੰਨਾਂ ਲੋਕਾਂ ਨੂੰ ਆਕਲੈਂਡ ਹਸਪਤਾਲ ਲਿਜਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਅੱਗ ਦੇ ਕਾਰਨ ਪਤਾ ਲਗਾਉਣ ਲਈ ਪੁਲਿਸ ਨਾਲ ਮਿਲ ਕੇ ਕੰਮ ਕੀਤਾ ਜਾਂ ਰਿਹਾ ਹੈ।