ਵੈਲਿੰਗਟਨ ਦੇ ਕੇਲਬਰਨ ‘ਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਦਰਅਸਲ ਇੱਥੇ ਇੱਕ ਘਰ ਨੂੰ ਭਿਆਨਕ ਅੱਗ ਲੱਗੀ ਹੈ। ਫਾਇਰ ਐਂਡ ਐਮਰਜੈਂਸੀ ਨਿਊਜ਼ੀਲੈਂਡ ਨੇ ਕਿਹਾ ਕਿ ਉਨ੍ਹਾਂ ਨੂੰ ਕੇਲਬਰਨ ‘ਚ ਦੁਪਹਿਰ 2.40 ਵਜੇ ਦੇ ਕਰੀਬ ਅੱਗ ਲੱਗਣ ਮਗਰੋਂ ਬੁਲਾਇਆ ਗਿਆ ਸੀ। ਫਾਇਰ ਐਂਡ ਐਮਰਜੈਂਸੀ ਨੇ ਕਿਹਾ ਕਿ ਪਲੰਕੇਟ ਸੇਂਟ ਬਿਲਡਿੰਗ ‘ਚ ਕੋਈ ਨਹੀਂ ਸੀ। ਲੋਕਾਂ ਨੂੰ ਖੇਤਰ ਤੋਂ ਬਚਣ ਲਈ ਕਿਹਾ ਗਿਆ ਹੈ ਅਤੇ ਨੇੜੇ ਰਹਿੰਦੇ ਲੋਕਾਂ ਨੂੰ ਆਪਣੇ ਦਰਵਾਜ਼ੇ ਅਤੇ ਖਿੜਕੀਆਂ ਬੰਦ ਕਰਨ ਅਤੇ ਏਅਰ ਕੰਡੀਸ਼ਨਿੰਗ ਬੰਦ ਕਰਨ ਲਈ ਸਲਾਹ ਦਿੱਤੀ ਗਈ ਹੈ।
