ਅਮਰੀਕਾ ਦੇ ਮਿਸੀਸਿਪੀ ਅਤੇ ਅਲਾਬਾਮਾ ਵਿੱਚ ਸ਼ੁੱਕਰਵਾਰ ਰਾਤ ਨੂੰ ਸ਼ਕਤੀਸ਼ਾਲੀ ਤੂਫਾਨ ਆਉਣ ਕਾਰਨ ਘੱਟੋ-ਘੱਟ 26 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ ਹਨ। ਤੂਫਾਨ ਕਾਰਨ ਹੋਈ ਤਬਾਹੀ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਅਤੇ ਬਿਜਲੀ ਸਪਲਾਈ ਵੀ ਠੱਪ ਹੋ ਗਈ। ਬਚਾਅ ਕਰਮਚਾਰੀ ਰਾਹਤ ਅਤੇ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਮਿਸੀਸਿਪੀ ਐਮਰਜੈਂਸੀ ਮੈਨੇਜਮੈਂਟ ਏਜੰਸੀ ਨੇ ਸ਼ਨੀਵਾਰ ਨੂੰ ਕਿਹਾ ਕਿ ਤੂਫਾਨ ਨਾਲ ਮਰਨ ਵਾਲਿਆਂ ਦੀ ਗਿਣਤੀ 2 ਹੋ ਗਈ ਹੈ ਅਤੇ ਕਈ ਹੋਰ ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲਾਪਤਾ ਚਾਰ ਵਿਅਕਤੀਆਂ ਦਾ ਪਤਾ ਲੱਗ ਗਿਆ ਹੈ।
