ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਏਅਰ ਫੋਰਸ ਦਾ ਇੱਕ ਟ੍ਰੇਨਰ ਜਹਾਜ਼ ਕ੍ਰੈਸ਼ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ ਜਹਾਜ਼ ਵਿੱਚ ਸਿਰਫ ਇੱਕ ਪਾਇਲਟ ਸੀ ਜਿਸਨੂੰ ਮਾਮੂਲੀ ਸੱਟਾਂ ਲੱਗੀਆਂ ਸਨ। ਜ਼ਖਮੀ ਪਾਇਲਟ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਭੇਜਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਸੁਪਰਡੈਂਟ ਮੌਕੇ ‘ਤੇ ਮੌਜੂਦ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਜਹਾਜ਼ ਜ਼ਮੀਨ ਦੇ ਅੰਦਰ ਧੱਸ ਗਿਆ ਹੈ। ਜਹਾਜ਼ ਵਿੱਚ ਸਿਰਫ ਫਲਾਈਟ ਲੈਫਟੀਨੈਂਟ ਅਭਿਲਾਸ਼ ਸਵਾਰ ਸੀ, ਜੋ ਜ਼ਖਮੀ ਹੈ ਪਰ ਸੁਰੱਖਿਅਤ ਹੈ।
ਇਹ ਹਾਦਸਾ ਭਿੰਡ ਦੇਹਟ ਥਾਣਾ ਖੇਤਰ ਦੇ ਮਨ ਕਾ ਬਾਗ ਇਲਾਕੇ ਵਿੱਚ ਵਾਪਰਿਆ ਹੈ। ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਜਹਾਜ਼ ਹਾਦਸਾਗ੍ਰਸਤ ਹੋ ਕੇ ਖੇਤ ਵਿੱਚ ਡਿੱਗਿਆ ਹੈ। ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਇਸ ਹਾਦਸੇ ਸਬੰਧੀ ਭਾਰਤੀ ਹਵਾਈ ਫ਼ੌਜ ਨੇ ਟਵੀਟ ਕਰ ਕੇ ਵੀ ਜਾਣਕਾਰੀ ਸਾਂਝੀ ਕੀਤੀ ਹੈ। ਇਹ ਜਹਾਜ਼ ਭਿੰਡ ਤੋਂ ਕਰੀਬ 6 ਕਿਲੋਮੀਟਰ ਦੂਰ ਮਾਨਕਾਬਾਦ ਵਿੱਚ ਇੱਕ ਬਾਜਰੇ ਦੇ ਖੇਤ ਵਿੱਚ ਹਾਦਸਾਗ੍ਰਸਤ ਹੋਇਆ ਹੈ। ਸਾਹਮਣੇ ਆਈਆਂ ਤਸਵੀਰਾਂ ‘ਚ ਮਲਬੇ ਵਿੱਚੋਂ ਧੂੰਆਂ ਨਿਕਲ ਰਿਹਾ ਸੀ ਅਤੇ ਜਹਾਜ਼ ਦਾ ਅੱਧਾ ਹਿੱਸਾ ਜ਼ਮੀਨ ਵਿੱਚ ਧੱਸਿਆ ਹੋਇਆ ਦਿਖਾਈ ਦੇ ਰਿਹਾ ਹੈ।