[gtranslate]

‘ਜੇ ਮਹਾਪੰਚਾਇਤ ਰੋਕਣ ਦੀ ਕੀਤੀ ਕੋਸ਼ਿਸ ਫਿਰ PM ਮੋਦੀ ਜਾਂ CM ਯੋਗੀ ਨੂੰ ਉੱਤਰ ਪ੍ਰਦੇਸ਼ ‘ਚ ਉਤਰਨ ਨਹੀਂ ਦੇਵਾਂਗੇ’ : ਟਿਕੈਤ

If we try to stop mahapanchayat

ਉੱਤਰ ਪ੍ਰਦੇਸ਼ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸਤ ਜ਼ੋਰਾਂ ’ਤੇ ਹੈ। ਲਖਨਊ ਵਿੱਚ ਹੋਣ ਵਾਲੀ ਮਹਾਪੰਚਾਇਤ ਦੇ ਮੱਦੇਨਜ਼ਰ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਬੀਜੇਪੀ ਨੂੰ ਚੇਤਾਵਨੀ ਦਿੱਤੀ ਹੈ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇਕਰ ਸਰਕਾਰ ਨੇ 22 ਤਰੀਕ ਨੂੰ ਲਖਨਊ ‘ਚ ਹੋਣ ਵਾਲੀ ਪੰਚਾਇਤ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੀਐੱਮ ਅਤੇ ਸੀਐੱਮ ਨੂੰ ਉੱਤਰ ਪ੍ਰਦੇਸ਼ ‘ਚ ਨਹੀਂ ਉਤਰਨ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਮਲ ਦਾ ਫੁੱਲ ਇੱਕ ਭੁੱਲ ਹੈ ਅਤੇ ਇਸ ਵਾਰ ਇਸ ਨੂੰ ਖਤਮ ਕਰਨਾ ਹੋਵੇਗਾ। ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਉੱਤਰ ਪ੍ਰਦੇਸ਼ ਅਤੇ ਕੇਂਦਰ ਦੀ ਸਰਕਾਰ ‘ਤੇ ਨਿਸ਼ਾਨਾ ਸਾਧਣ ਦਾ ਕੋਈ ਮੌਕਾ ਨਹੀਂ ਛੱਡ ਰਹੇ।

Leave a Reply

Your email address will not be published. Required fields are marked *