ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮਿਲ ਕੇ ਲੁਧਿਆਣਾ ‘ਚ 80 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ। ਹੁਣ ਪੰਜਾਬ ਵਿੱਚ ਆਮ ਆਦਮੀ ਦੇ ਕਲੀਨਿਕਾਂ ਦੀ ਗਿਣਤੀ 500 ਤੋਂ ਵੱਧ ਕੇ 580 ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਜਨ ਸਭਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਸੂਬੇ ਵਿੱਚ 580 ਦੇ ਕਰੀਬ ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨਗੇ। ਇਨ੍ਹਾਂ 580 ਕਲੀਨਿਕਾਂ ਨੂੰ ਤਿੰਨ ਪੜਾਵਾਂ ਵਿੱਚ ਰਾਜ ਦੇ ਲੋਕਾਂ ਦੀ ਸੇਵਾ ਵਿੱਚ ਸ਼ਾਮਿਲ ਕੀਤਾ ਗਿਆ ਹੈ। ਇਹ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਇੱਕ ਮੀਲ ਪੱਥਰ ਸਾਬਿਤ ਹੋਏ ਹਨ ਅਤੇ ਬਹੁਤ ਹੀ ਸੁਚਾਰੂ ਢੰਗ ਨਾਲ ਕੰਮ ਕਰ ਰਹੇ ਹਨ।
ਕਲੀਨਿਕ ਲੋਕਾਂ ਨੂੰ ਵਿਸ਼ਵ ਪੱਧਰੀ ਇਲਾਜ ਅਤੇ ਜਾਂਚ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤੱਕ ਸੂਬੇ ਭਰ ਦੇ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਤੋਂ ਲਾਭ ਉਠਾ ਚੁੱਕੇ ਹਨ। ਇਨ੍ਹਾਂ ਕਲੀਨਿਕਾਂ ਵਿੱਚ ਕੁੱਲ 41 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਵਿੱਚ 30 ਅਪ੍ਰੈਲ ਤੱਕ ਕੁੱਲ 1.78 ਲੱਖ ਮਰੀਜ਼ਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਪ੍ਰਚਲਿਤ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਅਜਿਹੀਆਂ ਬਿਮਾਰੀਆਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇੱਕ ਡਾਟਾਬੇਸ ਤਿਆਰ ਕਰਨ ਵਿੱਚ ਸਰਕਾਰ ਦੀ ਬਹੁਤ ਮਦਦ ਕੀਤੀ ਹੈ। ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਸਭ ਤੋਂ ਵੱਧ ਵਰਤੀਆਂ ਜਾਣ ਵਾਲੀਆਂ ਦਵਾਈਆਂ ਹਾਈ ਬਲੱਡ ਪ੍ਰੈਸ਼ਰ, ਸ਼ੂਗਰ, ਚਮੜੀ ਦੇ ਰੋਗ, ਮੌਸਮੀ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰਾਂ ਲਈ ਹਨ।
ਕੌਮੀ ਕਨਵੀਨਰ #ArvindKejriwal ਜੀ ਤੇ CM #BhagwantMann ਜੀ 80 ਹੋਰ #AamAadmiClinics ਦਾ ਉਦਘਾਟਨ ਕਰਦੇ ਹੋਏ | ਲੁਧਿਆਣਾ ਤੋਂ Live https://t.co/YRYBQZiw4m
— AAP Punjab (@AAPPunjab) May 5, 2023