ਵਿਰਾਟ ਕੋਹਲੀ ਦੀ ਅਰਧ ਸੈਂਕੜੇ ਵਾਲੀ ਪਾਰੀ ਅਤੇ ਹਾਰਦਿਕ ਪਾਂਡਿਆ ਦੀ ਜੁਝਾਰੂ ਪਾਰੀ ਵੀ ਭਾਰਤੀ ਕ੍ਰਿਕਟ ਟੀਮ ਨੂੰ ਬੁੱਧਵਾਰ ਨੂੰ ਐੱਮ.ਏ.ਚਿਦੰਬਰਮ ਸਟੇਡੀਅਮ ‘ਚ ਖੇਡੇ ਗਏ ਤੀਜੇ ਅਤੇ ਫੈਸਲਾਕੁੰਨ ਮੈਚ ‘ਚ ਆਸਟ੍ਰੇਲੀਆ ਖਿਲਾਫ ਜਿੱਤ ਨਹੀਂ ਦਵਾ ਸਕੀ। ਇਸ ਮੈਚ ਵਿੱਚ ਆਸਟ੍ਰੇਲੀਆ ਨੇ ਭਾਰਤ ਨੂੰ 21 ਦੌੜਾਂ ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਆਸਟ੍ਰੇਲੀਆ ਨੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ 2-1 ਨਾਲ ਜਿੱਤ ਲਈ ਹੈ। ਆਸਟ੍ਰੇਲੀਆ ਦੀ ਟੀਮ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 49 ਓਵਰਾਂ ‘ਚ 269 ਦੌੜਾਂ ‘ਤੇ ਆਲ ਆਊਟ ਹੋ ਗਈ ਸੀ। ਜਦਕਿ ਭਾਰਤੀ ਟੀਮ 49.1 ਓਵਰਾਂ ‘ਚ 248 ਦੌੜਾਂ ‘ਤੇ ਆਲ ਆਊਟ ਹੋ ਗਈ।
ਮੁੰਬਈ ਵਿੱਚ ਖੇਡੇ ਗਏ ਪਹਿਲੇ ਮੈਚ ਵਿੱਚ ਭਾਰਤ ਨੇ ਜਿੱਤ ਦਰਜ ਕੀਤੀ ਸੀ। ਇਸ ਤੋਂ ਬਾਅਦ ਵਿਸ਼ਾਖਾਪਟਨਮ ‘ਚ ਖੇਡੇ ਗਏ ਦੂਜੇ ਵਨਡੇ ‘ਚ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਆਸਟ੍ਰੇਲੀਆ ਨੇ ਸੀਰੀਜ਼ 1-1 ਨਾਲ ਬਰਾਬਰ ਕਰ ਲਈ। ਇਸ ਕਾਰਨ ਤੀਜਾ ਮੈਚ ਫੈਸਲਾਕੁੰਨ ਹੋ ਗਿਆ ਜਿਸ ਵਿੱਚ ਆਸਟਰੇਲੀਆ ਨੇ ਜਿੱਤ ਦਰਜ ਕੀਤੀ ਹੈ। ਇਸ ਜਿੱਤ ਨਾਲ ਆਸਟ੍ਰੇਲੀਆਈ ਟੀਮ ਵਨਡੇ ‘ਚ ਨੰਬਰ-1 ਟੀਮ ਵੀ ਬਣ ਗਈ ਹੈ।